
ਬਾਲ ਕਿਸ਼ਨ
ਜਲੰਧਰ, 9 ਮਈ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਘਬਰਾ ਗਿਆ ਹੈ।
ਦੇਵੀ ਤਲਾਬ ਮੰਦਿਰ ਦੀ ਸੁਰੱਖਿਆ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਦੱਸ ਦਈਏ ਕਿ ਭਾਰਤ-ਪਾਕਿਸਤਾਨ ਦੇ ਤਣਾਅ ਵਿਚਾਲੇ ਸੁਰੱਖਿਆ ਕਾਰਨਾਂ ਕਰਕੇ ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਲਾਬ ਮੰਦਿਰ ਸਥਿਤ ਮਾਂ ਤ੍ਰਿਪੁਰਾ ਮਾਲਿਨੀ ਧਾਮ ਵਿਖੇ ਸ਼ੁੱਕਰਵਾਰ ਨੂੰ ਹੋਣ ਵਾਲੀ ਚੌਕੀ ਨੂੰ ਵੀ ਰੱਦ ਕਰ ਦਿੱਤਾ ਗਿਆ। ਸ਼੍ਰੀ ਦੇਵੀ ਤਲਾਬ ਮੰਦਰ ਪ੍ਰਬੰਧਨ ਕਮੇਟੀ ਵੱਲੋਂ ਜਾਰੀ ਇੱਕ ਪ੍ਰੈੱਸ ਰਿਲੀਜ਼ ਵਿੱਚ ਸ਼ਰਧਾਲੂਆਂ ਨੂੰ ਮੰਦਰ ਵਿੱਚ ਮੱਥਾ ਟੇਕਣ ਤੋਂ ਤੁਰੰਤ ਬਾਅਦ ਵਾਪਸ ਜਾਣ ਲਈ ਕਿਹਾ ਗਿਆ ਹੈ।
ਭਾਰਤੀ ਫੌਜ ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਕੀਤਾ ਤਬਾਹ
ਪਾਕਿਸਤਾਨ ਨੇ ਭਾਰਤ ਦੇ 15 ਸ਼ਹਿਰਾਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ, ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਡੀਸੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ



