
ਫ਼ਿਰੋਜ਼ਪੁਰ, 24 ਮਾਰਚ (ਬਾਲ ਕਿਸ਼ਨ)– ਥਾਣਾ ਘੱਲਖੁਰਦ ਵਿਖੇ ਕਰਮੂ ਵਾਲਾ ਵਿਖੇ ਜ਼ਮੀਨੀ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ਵਿਚ ਪੁਲਿਸ ਨੇ 4 ਵਿਅਕਤੀਆਂ ਖਿਲਾਫ 115 (2), 118 (1), 191 (3), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਾਰਜ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਕਰਮੂ ਵਾਲਾ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ। ਸਾਰਜ ਸਿੰਘ ਨੇ ਦੱਸਿਆ ਕਿ ਇਸੇ ਝਗੜੇ ਦੇ ਚੱਲਦਿਆਂ ਦੋਸ਼ੀਅਨ ਸਾਰਜ, ਕਾਰਜ ਪੁੱਤਰਾਨ ਮਹਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬੰਤਾ ਸਿੰਘ, ਬਲਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਰਮੂ ਵਾਲਾ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



