Punjab

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

ਜਲੰਧਰ, 24 ਜਨਵਰੀਜਲੰਧਰ ਦਿਹਾਤੀ ਦੇ ਮਕਸੂਦਾਂ ਥਾਣੇ ਅਧੀਨ ਆਉਂਦੇ ਪਿੰਡ ਨੰਦਨਪੁਰ ਵਿਚ ਬੀਤੀ ਦੇਰ ਰਾਤ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨੇ ਲਗਭਗ ਅੱਧਾ ਦਰਜਨ ਗੋਲੀਆਂ ਚਲਾਈਆਂਖੁਸ਼ਕਿਸਮਤੀ ਨਾਲ ਉਸ ਸਮੇਂ ਘਰ ਦੇ ਬਾਹਰ ਕੋਈ ਨਹੀਂ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆਹਮਲੇ ਤੋਂ ਬਾਅਦ ਪੀੜਤ ਨੇ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਮਕਸੂਦਾਂ ਥਾਣੇ ਦੇ ਡੀ.ਐਸ.ਪੀ. ਕਰਤਾਰਪੁਰ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਪੀੜਤ ਗੁਰਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਘਟਨਾ ਵਾਲੀ ਥਾਂ ਦੀ ਇਕ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਕਾਰ ਆਉਂਦੀ ਹੈ ਅਤੇ ਫਿਰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਪੁਲਿਸ ਨੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button