
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਉੱਗੋ ਕੇ ਵਿਖੇ ਇਕ ਵਿਅਕਤੀ ਦੀ ਜ਼ਮੀਨ ਵਿਚ ਲੱਗੀ ਮੋਟਰ ਚੋਰੀ ਕਰਕੇ ਬੋਰ ਵਿਚ ਇੱਟਾਂ ਰੋੜੇ ਸੁੱਟ ਕੇ ਨੁਕਸਾਨ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ 303 (2), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਮ ਦਾਸ ਸਿੰਘ ਨੰਬਰਦਾਰ ਪੁੱਤਰ ਚੰਦ ਸਿੰਘ ਵਾਸੀ ਪਿੰਡ ਉੱਗੋ ਕੇ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਜਾ ਰਿਹਾ ਸੀ ਤਾਂ ਟਾਰਚ ਮਾਰ ਕੇ ਵੇਖਿਆ ਤਾਂ ਦੋਸ਼ੀਅਨ ਮਨਦੀਪ ਸਿੰਘ, ਰਣਜੀਤ ਸਿੰਘ ਪੁੱਤਰਾਨ ਰਾਜਪਾਲ ਸਿੰਘ, ਬਲਦੇਵ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਹਰਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਅਨ ਉੱਗੋ ਕੇ ਨੇ ਉਸ ਦੀ ਜ਼ਮੀਨ ਵਿਚ ਨਵੀਂ ਚਾਲੂ ਕੀਤੀ ਮੋਟਰ ਚੋਰੀ ਕਰ ਲਈ ਤੇ ਬੋਰ ਵਿਚ ਇੱਟਾਂ ਰੋੜੇ ਸੁੱਟ ਕੇ ਬੋਰ ਦਾ ਨੁਕਸਾਨ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



