Punjab

ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਮਾਮਲਾ ਦਰਜ

ਬਠਿੰਡਾ, 7 ਅਗਸਤ : ਥਾਣਾ ਥਰਮਲ ਦੀ ਪੁਲਿਸ ਨੇ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਗੁਰੂ ਤੇਗ ਬਹਾਦਰ ਨਗਰ ਦੇ ਵਸਨੀਕ ਵਿਨੈ ਭਾਟੀਆ ਨੇ ਦੱਸਿਆ ਕਿ ਉਸਦੀ ਜ਼ਮੀਨ ਸਿਵੀਆ ਗਿੱਲਪੱਤੀ ਰੋਡ ’ਤੇ ਹੈ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁਝ ਲੋਕਾਂ ਨੇ ਜੇਸੀਬੀ ਦੀ ਸਹਾਇਤਾ ਨਾਲ ਸਫ਼ਾਈ ਕਰਕੇ ਨਿਸ਼ਾਨਦੇਹੀ ਖ਼ਤਮ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਗੁਰਵਿੰਦਰ ਸਿੰਘ ਵਾਲੀਆ, ਸੁਖਪਾਲ ਸਿੰਘ ਵਾਲੀਆ ਵਾਸੀ ਮਾਡਲ ਟਾਊਨ ਬਠਿੰਡ, ਪੱਪੀ ਆੜਤੀਆ ਵਾਸੀ ਪਿੰਡ ਸਿਵੀਆ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਕਰ ਰਹੇ ਹਨ। ਜਦੋਂ ਕਿ ਉਕਤ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

Related Articles

Leave a Reply

Your email address will not be published. Required fields are marked *

Back to top button