Punjab

ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ’ਚ 5 ਨਾਮਜ਼ਦ

ਫਿਰੋਜ਼ਪੁਰ, 16 ਮਾਰਚ- ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ 9 ਮਰਲੇ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ 5 ਵਿਅਕਤੀਆਂ ਖਿਲਾਫ 329 (3), 351 (2), 115 (2), 121 (1), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਗਟ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਹਾਮਦ ਵਾਲਾ ਉਤਾੜ ਨੇ ਦੱਸਿਆ ਕਿ ਨਾਮਜ਼ਦ ਦੋਸ਼ੀਅਨ ਅੰਗਰੇਜ਼ ਸਿੰਘ ਪੁੱਤਰ ਬਲਵਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਗਿਆਨ ਸਿੰਘ ਪੁੱਤਰ ਹਜੂਰਾ ਸਿੰਘ, ਲਵਪ੍ਰੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀਅਨ ਹਾਮਦ ਵਾਲਾ ਉਤਾੜ ਵੱਲੋਂ 9 ਮਰਲੇ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾਦ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button