Punjab

ਜ਼ਮੀਨ ਦੇ ਝਗੜੇ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 8 ਨਾਮਜ਼ਦ

ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– ਗੁਰੂਹਰਸਹਾਏ ਦੇ ਅਧੀਨ ਆਉਂਦੀ ਬਸਤੀ ਤਰਖਾਣਾਂ ਵਾਲੀ ਵਿਖੇ ਜ਼ਮੀਨ ਦੇ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ 8 ਵਿਅਕਤੀਆਂ ਖਿਲਾਫ 115 (2), 118 (1), 191 (3), 190, 76 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਬਸਤੀ ਤਰਖਾਣਾਂ ਵਾਲੀ ਗੁਰੂਹਰਸਹਾਏ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ। ਜੀਤ ਸਿੰਘ ਨੇ ਦੱਸਿਆ ਕਿ ਮਿਤੀ 8 ਜਨਵਰੀ 2025 ਨੂੰ ਦੋਸ਼ੀਅਨ ਗੁਰਮੇਜ ਸਿੰਘ ਪੁੱਤਰ ਹੰਸਾ ਸਿੰਘ, ਰਮਨ ਪੁੱਤਰ ਜੋਗਿੰਦਰ ਸਿੰਘ ਰੂੜਾ, ਪਵਨ ਪੁੱਤਰ ਜੋਗਿੰਦਰ ਸਿੰਘ ਰੂੜਾ, ਪੂਰਨ ਸਿੰਘ ਪੁੱਤਰ ਹੰਸਾ ਸਿੰਘ, ਸੰਤੋਸ਼ ਰਾਣੀ ਪਤਨੀ ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ, ਹਰਨਾਮ ਸਿੰਘ ਪੁੱਤਰ ਬੱਬੂ ਸਿੰਘ, ਗੁਰਪ੍ਰੀਤ ਸਿੰਘ ਬਾਊ ਪੁੱਤਰ ਬਿਸੰਬਰ ਸਿੰਘ ਵਾਸੀਅਨ ਬਸਤੀ ਤਰਖਾਣਾਂ ਵਾਲੀ ਗੁਰੂਹਰਸਹਾਏ ਹਮਮਸ਼ਵਰਾ ਹੋ ਕੇ ਉਸ ਦੇ ਘਰ ਦਾਖਲ ਹੋ ਕੇ ਉਸ ਦੇ ਭਰਾ ਗੁਰਦੀਪ ਸਿੰਘ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button