Punjab

ਜ਼ਹਿਰੀਲੀ ਚੀਜ਼ ਖਾਣ ਕਾਰਨ ਇਕ ਔਰਤ ਦੀ ਮੌਤ

ਕਪੂਰਥਲਾ, 19 ਫਰਵਰੀ- ਪਿੰਡ ਖਾਲੂ ਵਿਖੇ ਇਕ ਔਰਤ ਵਲੋਂ ਕਥਿਤ ਤੌਰ ‘ਤੇ ਜ਼ਹਿਰੀਲੀ ਚੀਜ਼ ਖਾਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਨੇ ਕਿਹਾ ਕਿ ਉਹ ਅੱਜ ਸਵੇਰੇ ਕੰਮ ‘ਤੇ ਗਿਆ ਹੋਇਆ ਸੀ ਤਾਂ ਉਸਦੀ ਪਤਨੀ ਨੇ ਕਥਿਤ ਤੌਰ ‘ਤੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ‘ਤੇ ਉਸਦੇ ਗੁਆਂਢੀਆਂ ਨੇ ਉਸਨੂੰ ਸੂਚਿਤ ਕੀਤਾ। ਜਦੋਂ ਉਹ ਮੌਕੇ ‘ਤੇ ਪੁੱਜਾ ਤਾਂ ਉਸਦੀ ਪਤਨੀ ਬੇਹੋਸ਼ੀ ਦੀ ਹਾਲਤ ਵਿਚ ਪਈ ਹੋਈ ਸੀ, ਜਿਸਨੂੰ ਉਸਨੇ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਜਿਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਜਦੋਂ ਮਰੀਜ਼ ਨੂੰ ਪਰਿਵਾਰਕ ਮੈਂਬਰ ਲੈ ਕੇ ਜਾਣ ਲੱਗੇ ਤਾਂ ਉਸਨੇ ਪਹਿਲਾਂ ਹੀ ਦਮ ਤੋੜ ਦਿੱਤਾ, ਜਿਸਨੂੰ ਬਾਅਦ ਵਿਚ ਡਿਊਟੀ ਡਾਕਟਰ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਉਸਦੀ ਲਾਸ਼ ਨੂੰ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਤੇ ਇਸ ਸਬੰਧੀ ਥਾਣਾ ਫੱਤੂਢੀਂਗਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲ ਚੁੱਕੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button