Punjab

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਦਿੱਲੀ ਤੋਂ 5 ਹੋਰ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 14 ਮਈ-ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ 10 ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਦਿੱਲੀ ਤੋਂ 5 ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਹੁਣ ਤੱਕ ਇਨ੍ਹਾਂ 5 ਮੁਲਜ਼ਮਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਲੈ ਕੇ ਨਹੀਂ ਪਹੁੰਚੀ ਹੈ। ਡੀਆਈਜੀ ਸਤਿੰਦਰ ਸਿੰਘ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਇਸ ਸਬੰਧ ਵਿੱਚ ਦੁਪਹਿਰ 3:30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਦੱਸਣਯੋਗ ਹੈ ਕਿ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 25 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Related Articles

Leave a Reply

Your email address will not be published. Required fields are marked *

Back to top button