Punjab

ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਮੌਤ

ਫਿਲੌਰ, 6 ਜੁਲਾਈ : ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਮੌਤ ਹੋ ਗਈ। ਔਰਤ ਦੀ ਪਛਾਣ ਮੀਨਾ ਦੇਵੀ (60) ਸੈਫਾਬਾਦ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੀ ਧੀ ਜਾਨਕੀ ਨੇ ਦੱਸਿਆ ਕਿ ਉਸ ਦੀ ਮਾਤਾ ਮੀਨਾ ਦੇਵੀ ਨੂੰ ਰਾਤ ਵੇਲੇ ਜ਼ਹਿਰੀਲੇ ਸੱਪ ਵੱਲੋਂ ਘਰ ਅੰਦਰ ਹੀ ਡੰਗ ਦਿੱਤਾ ਗਿਆ। ਮੀਨਾ ਦੇਵੀ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ। ਪਰਿਵਾਰ ਨੇ ਆਪਣੀ ਮਰਜ਼ੀ ਨਾਲ ਕਿਸੇ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾ ਦਿੱਤਾ। ਦਾਖਲ ਹੋਣ ਤੋਂ ਬਾਅਦ ਜ਼ਹਿਰ ਪੂਰੇ ਸਰੀਰ ’ਚ ਫੈਲ ਗਿਆ। ਹਾਲਤ ਹੋਰ ਵਧੇਰੇ ਗੰਭੀਰ ਦੇਖਦੇ ਹੋਏ ਪਰਿਵਾਰ ਨੇ ਸਿਵਲ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਦੱਸਿਆ ਕਿ ਮੀਨਾ ਦੇਵੀ ਦੀ ਮੌਤ ਉਥੇ ਆਉਣ ਤੋਂ ਪਹਿਲਾਂ ਹੀ ਹੋ ਗਈ ਸੀ। ਸਿਵਲ ਹਸਪਤਾਲ ਦੇ ਡਾ. ਨੀਰਜ ਸੋਢੀ ਨੇ ਦੱਸਿਆ ਕਿ ਮਰੀਜ਼ ਨੂੰ ਜਦੋਂ ਉਥੇ ਲਿਆਂਦਾ ਤਾਂ ਡਾਕਟਰਾਂ ਨੇ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਵੱਲੋਂ ਲਾਸ਼ ਪਰਿਵਾਰਿਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ।

Related Articles

Leave a Reply

Your email address will not be published. Required fields are marked *

Back to top button