Punjab

ਜ਼ਿਲਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਬਾਲ ਕਿਸ਼ਨ

ਫ਼ਿਰੋਜ਼ਪੁਰ, 13 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਲੋਕਾਂ ਵੱਲੋਂ ਬਚ ਗਈ ਰਹਿੰਦ-ਖੂਹੰਦ ਪਰਾਲੀ ਨੂੰ ਖੇਤਾਂ ਵਿੱਚ ਹੀ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਵਾਤਾਵਰਨ, ਜੀਵ ਜੰਤੂਆਂ, ਲਾਗੇ ਖੜ੍ਹੀਆਂ ਫਸਲਾਂ, ਸੜਕ ਦੇ ਕਿਨਾਰੇ ਲਗਾਏ ਗਏ ਬੂਟੇ/ਦਰੱਖਤਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਇਹ ਹੁਕਮ ਅਗਲੇ ਦੋ ਮਹੀਨੇ ਤੱਕ ਜਾਰੀ ਰਹੇਗਾ।

Related Articles

Leave a Reply

Your email address will not be published. Required fields are marked *

Back to top button