Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ

ਬਾਲ ਕਿਸ਼ਨ

ਫਿਰੋਜ਼ਪੁਰ 30 ਜੂਨ 2025: ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਆਪ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਨੇ ਵਾਤਾਵਰਨ ਦਿਵਸ ਦੇ ਮੌਕੇ ਕੀਤੀ ਸੀ। ਇਸ ਮੁਹਿੰਮ ਦੇ ਚੱਲਦੇ ਹੋਏ ਮੈਡਮ ਅਨੁਰਾਧਾ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਬਿਰਧ ਆਸ਼ਰਮ ਵਿੱਚ ਰੁੱਖ—ਬੂਟੇ ਲਗਾਏ ਗਏ ਅਤੇ ਬੂਟੇ ਵੰਡੇ ਗਏ ਅਤੇ ਨਾਲ ਹੀ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ ਗਿਆ ਕਿ ਉਹ ਆਪ ਇਸ ਬੂਟੇ ਨੂੰ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਵੱਧ ਰਹੀ ਆਲਮੀ ਤਪਸ਼ ਅਤੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਬਣਾਉਣ ਲਈ ਬਹੁਤਾਤ ਮਾਤਰਾ ਵਿੱਚ ਪੌਦੇ ਲਗਾਉਣੇ ਜ਼ਰੂਰੀ ਹਨ ਅਤੇ ਸਾਨੂੰ ਸਭ ਨੂੰ ਰਲ ਕੇ ਇਸ ਕੰਮ ਨੇ ਨਪੇਰੇ ਚਾੜ੍ਹਨਾ ਪਵੇਗਾ।

Related Articles

Leave a Reply

Your email address will not be published. Required fields are marked *

Back to top button