
ਬਾਲ ਕਿਸ਼ਨ
ਫਿਰੋਜ਼ਪੁਰ, 17 ਜੁਲਾਈ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ। ਇਸ ਦਿਵਸ ਮੌਕੇ ਵਿਵੇਕਾਨੰਦ ਵਰਲਡ ਸਕੂਲ, ਫਿਰੋਜਪੁਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਨੇ ਇਸ ਦਿਵਸ ਮੌਕੇ ਵਿਵੇਕਾਨੰਦ ਵਰਲਡ ਸਕੂਲ, ਫਿਰੋਜਪੁਰ ਦੇ ਵਿਦਿਆਰਥੀਆਂ ਨਾਲ ਅੰਤਰਰਾਸ਼ਟਰੀ ਨਿਆਂ ਦਿਵਸ ਸਬੰਧੀ ਸਵਾਲ-ਜਵਾਬ ਕੀਤੇ। ਇਸ ਦੇ ਨਾਲ ਹੀ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਬੂਟੇ ਵੀ ਵੰਡੇ ਗਏ ਅਤੇ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਉਹ ਦਿੱਤਾ ਹੋਇਆ ਇਹ ਬੂਟਾ ਆਪ ਖੁਦ ਲਗਾ ਇਸ ਦਾ ਪਾਲਣ-ਪੋਸ਼ਣ ਵੀ ਕਰਨ।



