
ਬਾਲ ਕਿਸ਼ਨ
ਫਿਰੋਜ਼ਪੁਰ, 26 ਮਈ, 2025- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ (ਮੋਹਾਲੀ) ਜੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਪੀੜ੍ਹਤਾ ਨੂੰ ਮੁਆਵਜਾ ਜਾਰੀ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਨੇ ਦੱਸਿਆ ਕਿ ਇਹ ਕੇਸ ਅਧੀਨ ਜੁਰਮ ਧਾਰਾ 376 ਆਈ.ਪੀ.ਸੀ ਦਾ ਸੀ, ਜਿਸ ਵਿੱਚ ਮਾਨਯੋਗ ਅਦਾਲਤ ਨੇ ਪੀੜ੍ਹਤਾ ਨੂੰ ਅੰਤਰਿਮ ਮੁਆਵਜਾ ਦੇਣ ਦੇ ਹੁਕਮ ਫਰਮਾਏ। ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਇਸ ਕੇਸ ਵਿੱਚ ਪੀੜ੍ਹਤ ਨੂੰ ਮੁਆਵਜਾ ਦਿੱਤਾ ਗਿਆ। ਪੀੜ੍ਹਤਾ ਦੇ ਪਿਤਾ ਵੱਲੋਂ ਦੱਸਿਆ ਗਿਆ ਕਿ ਮੁਆਵਜੇ ਦੀ ਰਕਮ ਉਹਨਾਂ ਦੇ ਖਾਤੇ ਵਿੱਚ ਪ੍ਰਾਪਤ ਹੋ ਗਈ ਹੈ ਅਤੇ ਉਹ ਇਸ ਮੁਆਵਜੇ ਦੀ ਰਕਮ ਨੂੰ ਪੀੜ੍ਹਤ ਦੇ ਨਿਰਬਾਹ ਲਈ ਹੀ ਵਰਤਣਗੇ।



