Punjab

ਜ਼ਿਲ੍ਹਾ ਟਰੈਫਿਕ ਪੁਲਿਸ ਨੇ ਵਿੱਢੀ ਚੈਕਿੰਗ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ : ਮੁਕਤਸਰ ’ਚ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਇਆ ਗਿਆ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਵਾਲੇ ਚਾਲਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੁਹਿੰਮ ’ਚ ਸਰਟੀਫਿਕੇਟ ਤੇ ਸ਼ੀਲਡਾਂ ਦੇਣ ਦੀ ਜ਼ਿੰਮੇਵਾਰੀ ਅਗਰਵਾਲ ਸਭਾ ਦੇ ਪ੍ਰਧਾਨ ਤਰਸੇਮ ਗੋਇਲ, ਮਨੂੰ ਸਿੰਗਲਾ, ਤਰਸੇਮ ਸੋਨੀ ਵੱਲੋਂ ਨਿਭਾਈ ਗਈ। ਇਸ ਮੌਕੇ ਡੀਐਸਪੀ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਾਉਣ ਲਈ ਲਗਾਤਾਰ ਟਰੈਫਿਕ ਪੁਲਿਸ ਕੰਮ ਕਰ ਰਹੀ ਹੈ, ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਦੋ ਪਹੀਆਂ ਵਾਹਨਾਂ ’ਤੇ ਹੈਲਮੈਟ ਦੀ ਵਰਤੋਂ ਕਰੋ ਤੇ 4 ਪਹੀਆਂ ਵਾਹਨਾਂ ’ਤੇ ਸੀਟ ਬੈਲਟ ਦੀ ਵਰਤੋਂ ਕਰੋ ਤੇ ਆਪਣੇ ਵਾਹਨਾਂ ਦੇ ਕਾਗਜ਼ ਮੁਕੰਮਲ ਰੱਖੋ ਤੇ ਸ਼ਹਿਰ ਅੰਦਰ ਦਾਖਲ ਹੋਣ ਸਮੇਂ ਆਪਣੇ ਵਾਹਨਾਂ ਨੂੰ ਯੋਗ ਪਾਰਕਿੰਗ ’ਚ ਹੀ ਪਾਰਕ ਕਰੋ। ਇਸਤੋਂ ਇਲਾਵਾ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤਾ ਜਾਵੇ। ਇਸ ਮੌਕੇ ਡੀਐਸਪੀ ਅਮਨਦੀਪ ਸਿੰਘ ਨੇ ਅਗਰਵਾਲ ਸਭਾ ਰਜਿ. ਦੇ ਪ੍ਰਧਾਨ ਤਰਸੇਮ ਗੋਇਲ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਤੇ ਨਾਲ ਦੱਸਿਆ ਕਿ ਉਨ੍ਹਾਂ ਦੀ ਇਹ ਸਭਾ ਲਗਾਤਾਰ ਸਮਾਜ ਭਲਾਈ ਦੇ ਕੰਮਾਂ ’ਚ ਮੋਹਰੀ ਹੋ ਕੇ ਭਾਗ ਲੈਂਦੀ ਆ ਰਹੀ ਹੈ ਤੇ ਅੱਜ ਦੇ ਇਸ ਵਿਸੇਸ਼ ਚੈਕਿੰਗ ਅਭਿਆਨ ਦੌਰਾਨ ਵੀ ਸਭਾ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਨੂੰ ਸ਼ੀਲਡਾਂ ਅਤੇ ਪ੍ਰਸ਼ੰਸਾ ਸਰਟੀਫਿਕੇਟ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਜਿਲ੍ਹਾ ਪੁਲਿਸ ਕਪਤਾਨ ਤੇ ਸਮੁੱਚੀ ਟਰੈਫਿਕ ਪੁਲਿਸ ਦਾ ਧੰਨਵਾਦ ਕੀਤਾ। ਪ੍ਰਧਾਨ ਤਰਸੇਮ ਗੋਇਲ ਨੇ ਦੱਸਿਆ ਕਿ ਜਲਦੀ ਹੀ ਸ਼ਹਿਰ ’ਚ ਅਗਰਵਾਲ ਸਭਾ ਵਲੋਂ ‘ਨੌ ਚਲਾਨ ਦਿਵਸ’ ਮਨਾਇਆ ਜਾਵੇਗਾ, ਜਿਸ ਨਾਲ ਲੋਕਾਂ ਦੇ ਮਨ੍ਹਾਂ ’ਚ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹੋੜ ਵਧੇਗੀ, ਤੇ ਨਿਯਮਾਂ ਸਬੰਧੀ ਜਾਗਰੂਕਤਾਂ ਦੀ ਘਾਟ ਦੇ ਚੱਲਦਿਆ ਹੋ ਰਹੇ ਸੜ੍ਹਕੀ ਹਾਦਸਿਆਂ ਨੂੰ ਠੱਲ੍ਹ ਪਵੇਗੀ।

Related Articles

Leave a Reply

Your email address will not be published. Required fields are marked *

Back to top button