
ਤਰਨਤਾਰਨ, 1 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੱਲ ਰਹੀ ਕੰਪੇਨ ਗ੍ਰੀਨ ਓਥ ਡੇ ਮਿਸ਼ਨ ਵਨ ਜੱਜ ਵਨ ਟ੍ਰੀ ਤਹਿਤ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ’ਚ ਕੰਮ ਕਰ ਰਹੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਕੋਰਟ ਕੰਪਲੈਕਸ ਤਰਨਤਾਰਨ ਕੋਰਟ ਕੰਪਲੈਕਸ ਪੱਟੀ ਤੇ ਕੋਰਟ ਕੰਪਲੈਕਸ ਖਡੂਰ ਸਾਹਿਬ ਵਿਖੇ ਪੌਦੇ ਲਾਏ ਗਏ। ਇਸ ਮੌਕੇ ਜੱਜ ਸਾਹਿਬ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ੁੱਧ ਹਵਾ ਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਾਉਣੇ ਬਹੁਤ ਜ਼ਰੂਰੀ ਹਨ। ਆਖੀਰ ’ਚ ਸੈਸ਼ਨ ਜੱਜ ਨੇ ਦੱਸਿਆ ਕਿ ਮਨੁੱਖਤਾ ਦੀ ਹੋਂਦ ਕੁਦਰਤ ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਤੇ ਸਮੇਂ ਸਿਰ ਇਕ ਸਿਹਤਮੰਦ ਤੇ ਸੁਰੱਖਿਅਤ ਵਾਤਾਵਰਨ ਲਈ ਕੰਮ ਕਰਨਾ ਚਾਹੀਦਾ ਹੈ।



