Punjab

ਜ਼ਿਲ੍ਹਾ ਪੁਲਿਸ ਨੇ ਹੈਰੋਇਨ ਸਮੇਤ ਕੀਤੇ ਤਿੰਨ ਵਿਅਕਤੀ ਗ੍ਰਿਫ਼ਤਾਰ

ਤਰਨਤਾਰਨ, 3 ਅਗਸਤ : ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਿਨ੍ਹਾਂ ਸਬੰਧਤ ਥਾਣਿਆਂ ’ਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਥਾਣਾ ਗੋਇੰਦਵਾਲ ਦੇ ਏਐੱਸਆਈ ਬਿੱਕਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਰੋਹੀ ਢੋਟਾ ਨਜ਼ਦੀਕ ਤੋਂ ਜਗਰੂਪ ਸਿੰਘ ਉਰਫ ਜੂਪਾ ਪੁੱਤਰ ਹੀਰਾ ਸਿੰਘ ਵਾਸੀ ਤਖਤੂਚੱਕ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸਆਈ ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਉਰਫ ਅਰਸ਼ ਕੜਛੀ ਪੁੱਤਰ ਨਛੱਤਰ ਸਿੰਘ ਵਾਸੀ ਸਬਾਜਪੁਰ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ.ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਵਾੜਾ ਤੇਲੀਆਂ ਨਜ਼ਦੀਕ ਨਾਕਾਬੰਦੀ ਦੌਰਾਨ ਗੋਪੀ ਸਿੰਘ ਪੁੱਤਰ ਲੇਟ ਦਿਆਲ ਸਿੰਘ ਵਾਸੀ ਪੱਤੀ ਮਲਵਈਆ ਕੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।

Related Articles

Leave a Reply

Your email address will not be published. Required fields are marked *

Back to top button