Punjab

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਲਈ ਵੋਟਿੰਗ ਸ਼ੁਰੂ

ਜ਼ਿਲ੍ਹਾ ਪ੍ਰੀਸ਼ਦਾਂ ਲਈ 1,280 ਤੇ ਬਲਾਕ ਸੰਮਤੀਆਂ ਲਈ 8,495 ਉਮੀਦਵਾਰ ਮੈਦਾਨ ’ਚ

ਮਾਨਸਾ, 14 ਦਸੰਬਰ : ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਤੇ ਬਲਾਕ ਸੰਮਤੀਆਂ ਦੀਆਂ 2,838 ਸੀਟਾਂ ਲਈ ਐਤਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋ ਗੀ ਹੈ। ਜੋ ਕਿ ਸ਼ਾਮ 4 ਵਜੇ ਤੱਕ ਹੋਵੇਗੀ। ਬੈਲੇਟ ਪੇਪਰ ਨਾਲ ਵੋਟਿੰਗ ਕਰਵਾਉਣ ਲਈ ਸ਼ਨਿਚਰਵਾਰ ਦੇਰ ਸ਼ਾਮ ਤੱਕ ਪੋਲਿੰਗ ਪਾਰਟੀਆਂ ਬੂਥਾਂ ’ਤੇ ਪਹੁੰਚ ਗਈਆਂ। ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕਰੀਬ 90 ਹਜ਼ਾਰ ਚੋਣ ਸਟਾਫ ਤਾਇਨਾਤ ਕੀਤਾ ਗਿਆ ਹੈ। ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਕਰਾਉਣ ਲਈ 23 ਜ਼ਿਲ੍ਹਿਆਂ ’ਚ ਸੀਨੀਅਰ ਆਈਏਐੱਸ, ਪੀਸੀਐੱਸ ਅਧਿਕਾਰੀਆਂ ਨੂੰ ਆਬਜ਼ਰਵਰ ਦੇ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ, ਜਦਕਿ ਕੁਝ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਤੇ ਮੋਗਾ ’ਚ ਆਈਪੀਐੱਸ ਅਧਿਕਾਰੀਆਂ ਨੂੰ ਵੀ ਆਬਜ਼ਰਵਰ ਦੇ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ। ਚੋਣਾਂ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਉਣ ਲਈ ਕਰੀਬ 44 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ਤੇ ਗਿਣਤੀ ਦੇ ਬਾਅਦ ਨਤੀਜੇ ਐਲਾਨੇ ਜਾਣਗੇ। 22 ਜ਼ਿਲ੍ਹਿਆਂ ’ਚ ਜ਼ਿਲ੍ਹਾ ਪ੍ਰੀਸ਼ਦਾਂ ਲਈ 1,280 ਤੇ ਬਲਾਕ ਸੰਮਤੀਆਂ ਲਈ 8495 ਉਮੀਦਵਾਰ ਮੈਦਾਨ ’ਚ ਹਨ।

860 ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ

ਇੰਟੈਲੀਜੈਂਸ ਤੇ ਪੁਲਿਸ ਵਿਭਾਗ ਤੋਂ ਮਿਲੀਆਂ ਰਿਪੋਰਟਾਂ ਦੇ ਆਧਾਰ ’ਤੇ ਚੋਣ ਕਮਿਸ਼ਨ ਨੇ ਸੂਬੇ ’ਚ 860 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਤੇ 3,405 ਨੂੰ ਸੰਵੇਦਨਸ਼ੀਲ ਐਲਾਨਿਆ ਹੈ। ਇਨ੍ਹਾਂ ਥਾਵਾਂ ’ਤੇ ਜ਼ਿਆਦਾ ਪੁਲਿਸ ਦਸਤੇ ਤਾਇਨਾਤ ਕੀਤੇ ਗਏ ਹਨ।

Related Articles

Leave a Reply

Your email address will not be published. Required fields are marked *

Back to top button