Punjab

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਆਤਿਸ਼ਬਾਜੀ /ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਆਰਮੀ ਦੀਆਂ ਗਤੀਵਿਧੀਆਂ, ਮੌਕ ਡਰਿਲ, ਬਲੈਕ ਆਊਟ ਆਦਿ ਦੌਰਾਨ ਵੀਡੀਓਗ੍ਰਾਫੀ /ਫੋਟੋਗਰਾਫੀ ਨਾ ਕੀਤੀ ਜਾਵੇ : ਡੀ. ਸੀ.

ਬਾਲ ਕਿਸ਼ਨ

ਫ਼ਿਰੋਜ਼ਪੁਰ, 9 ਮਈ : ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਣ ਵਾਲੀ ਅਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਦੇਸ਼ਾ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਸ ਐਕਟ, 1968 ਅਧੀਨ ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਜਦਕਿ ਇਹ ਆਮ ਤੌਰ ਤੇ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਅਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਨਾਲ ਸ਼ੋਰ ਸ਼ਰਾਬਾ ਹੋਣ ਕਰਕੇ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਆਰਮੀ ਗਤੀਵਿਧੀਆਂ ਅਤੇ ਗੱਡੀਆਂ ਆਦਿ ਦੀ ਮੂਵਮੈਂਟ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨਾ ਕਰਨ ਦੀ ਵੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਕਾਰਵਾਈਆਂ ਜਾਣ ਵਾਲੀਆਂ ਮੋਕ ਡਰਿੱਲਾਂ ਅਤੇ ਬਲੈਕਆਉਟ ਦੌਰਾਨ ਵੀ ਲੋਕਾਂ ਨੂੰ ਵੀਡੀਓਗ੍ਰਾਫੀ ਜਾਂ ਫੋਟੋਗ੍ਰਾਫੀ ਨਾ ਕਰਨ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਇਹ ਸਭ ਦੇਸ਼ ਅਤੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ। ਇਸ ਲਈ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲੈਕਆਉਟ ਕਰਵਾਇਆ ਜਾਂਦਾ ਹੈ ਤਾਂ ਉਸ ਦੌਰਾਨ ਆਪਣੇ ਘਰਾਂ ਦੇ ਅੰਦਰ ਰਹਿਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਆਪਣੇ ਘਰਾਂ ਦੀਆਂ ਲਾਇਟਾਂ, ਇਨਵਰਟਰ, ਜਰਨੇਟਰ, ਸੋਲਰ ਲਾਈਟਾਂ ਗਾਰਡਨ ਲਾਈਟਾਂ ਸੀਸੀਟੀਵੀ ਲਾਈਟਾਂ ਆਦਿ ਨੂੰ ਬੰਦ ਕਰਨਾ ਯਕੀਨੀ ਬਣਾਇਆ ਜਾਵੇ। ਗੱਡੀਆਂ-ਵਾਹਨਾਂ ਦਾ ਉਪਯੋਗ ਘੱਟ ਤੋਂ ਘੱਟ ਕੇਵਲ ਐਮਰਜੈਂਸੀ ਦੌਰਾਨ ਹੀ ਕੀਤਾ ਜਾਵੇ। ਬਾਜਾਰਾਂ ਦੇ ਵਿੱਚ ਲਾਈਟ ਵਾਲੀਆਂ ਲੜੀਆਂ ਵੀ ਬੰਦ ਕੀਤੀਆਂ ਜਾਣ। ਖੁੱਲ੍ਹੇ ਵਿੱਚ ਅੱਗ ਜਾਂ ਚੁਲ੍ਹੇ ਆਦਿ ਨਾ ਬਾਲੇ ਜਾਣ। ਘਬਰਾਹਟ ਵਿੱਚ ਨਾ ਆਇਆ ਜਾਵੇ। ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਹਰ ਸਮੇਂ ਲੋਕਾਂ ਦੀ ਸੁਰੱਖਿਆ ਤੇ ਸਹਾਇਤਾ ਲਈ ਤਤਪਰ ਹੈ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਹੰਗਾਮੀ ਸਥਿਤੀ ਦੌਰਾਨ ਟੋਲ ਫਰੀ ਨੰਬਰ 112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button