Punjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 24-01-2025, ਦਿਨ ਸ਼ੁੱਕਰਵਾਰ ਨੂੰ ਕੇਵਲ ਲੜਕੀਆਂ ਲਈ ਪਲੇਸਮੈਂਟ ਕੈਂਪ ਦਾ ਪ੍ਰਬੰਧ ਸ਼ਹੀਦ ਭਗਤ ਸਿੰਘ ਕਾਲਜ ਫਾਰ ਵੂਮੈਨ ਪਡਿਆਲਾ, ਕੁਰਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਿਲਾਈ ਅਤੇ ਫੈਸ਼ਨ ਡਿਜਾਈਨਿੰਗ ਖੇਤਰ ਨਾਲ ਸਬੰਧਤ ਲੜਕੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 24-01-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਮਾਂ ਜਲਪਾ ਕਿਰੀਏਸ਼ਨਜ਼, ਵਿਨਸਮ ਟੈਕਸਟਟਾਈਲ ਇੰਡਸਟਰੀਜ਼ ਲਿਮੀਟਡ, ਟਾਇਨੋਰ ਅਤੇ ਪ੍ਰੋਟਾਕ ਸੋਲਿਊਸ਼ਨਜ਼ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਸਿਲਾਈ ਅਤੇ ਫੈਸ਼ਨ ਡਿਜ਼ਾਇਨਿੰਗ, ਟੈਲੀਕਾਲਿੰਗ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਮੋਹਾਲੀ ਹੋਵੇਗਾਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ਼ ਲੜਕੀਆਂ ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰਿਜ਼ਿਊਮ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Related Articles

Leave a Reply

Your email address will not be published. Required fields are marked *

Back to top button