Punjab

ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਵੱਲੋਂ ਕੀਤੀ ਗਈ ਸਕੂਲ ਮੁਖੀਆਂ ਨਾਲ ਮਹੱਤਵਪੂਰਨ ਮੀਟਿੰਗ

ਨਵੇਂ ਵਿਦਿਅਕ ਸੈਸ਼ਨ ਵਿੱਚ ਦਾਖ਼ਲੇ ਵਧਾਉਣ ’ਤੇ ਦਿੱਤਾ ਜ਼ੋਰ

ਫ਼ਿਰੋਜ਼ਪੁਰ, 16 ਮਾਰਚ (ਬਾਲ ਕਿਸ਼ਨ)– ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਕਾਦਮਿਕ ਸੈਸ਼ਨ 2025-26 ਦੀ ਮਜ਼ਬੂਤ ਸ਼ੁਰੂਆਤ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ ਨੇ ਬੀਤੇ ਦਿਨੀਂ ਦੇਵ ਸਮਾਜ ਕਾਲਜ ਆਫ਼ ਐਜਕੇਸ਼ਨ ਫਾਰ ਵੋਮੈਨ ਫਿਰੋਜ਼ਪੁਰ ਵਿਖੇ ਸਕੂਲ ਮੁਖੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀਡੀਈਓ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਇੱਕ ਜ਼ੋਰਦਾਰ ਦਾਖਲਾ ਮੁਹਿੰਮ ਚਲਾਉਣ ਤੇ ਜੋਰ ਦਿੱਤਾਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੇ ਯਤਨਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹਾਸਲ ਕਰਨਾ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਨੂੰ ਪ੍ਰਾਪਤ ਕਰਨ ਤੋਂ ਕਿਸੇ ਬੱਚੇ ਨੂੰ ਵਾਂਝੇ ਨਹੀਂ ਰਹਿਣ ਦੇਣਾ ਚਾਹੀਦਾਉਨ੍ਹਾਂ ਨੇ ਸਕੂਲ ਮੁਖੀਆਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਾਰੇ ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਦਾ ਆਸ ਪਾਸ ਦੇ ਇਲਾਕਿਆਂ ਦੇ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਫਰਜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰੀ ਸਕੂਲ ਹਰ ਬੱਚੇ ਦੇ ਸਰਵ ਪੱਖੀ ਵਿਕਾਸ ਲਈ ਵਚਨਬੱਧ ਹਨ। ਉਹਨਾਂ ਨੇ ਸਕੂਲ ਮੁਖੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ 2025-26 ਵਾਸਤੇ ਦਾਖਲੇ ਵਿੱਚ 10 ਪ੍ਰਤੀਸ਼ਤ ਵਾਧੇ ਦਾ ਟੀਚਾ ਵੀ ਦਿੱਤਾਡਿਪਟੀ ਡੀਈਓ (ਸੈ. ਸਿ) ਡਾ. ਸਤਿੰਦਰ ਸਿੰਘ ਨੇ ਸਕੂਲ ਮੁਖੀਆਂ ਨੂੰ ਸਿੱਖਿਆ ਦੇ ਮਿਆਰਾਂ ਨੂੰ ਉੱਚਾ ਚੁੱਕਣ ਲਈ ਆਪਣੇ ਸਮਰਪਿਤ ਯਤਨਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾਉਸਨੇ ਸਕੂਲ ਪ੍ਰਸ਼ਾਸਨ ਅਤੇ ਅਧਿਆਪਨ ਦੇ ਸਾਰੇ ਪਹਿਲੂਆਂ ਵਿੱਚ 100 ਪ੍ਰਤੀਸ਼ਤ ਵਚਨਬੱਧਤਾ ਦੀ ਜ਼ਰੂਰਤ ’ਤੇ ਜ਼ੋਰ ਦਿੱਤਾਮੀਟਿੰਗ ਵਿੱਚ ਹਾਜ਼ਰ ਪਿ੍ਰੰਸੀਪਲ-ਕਮ-ਡੀਐੱਸਐੱਮ ਰਾਕੇਸ਼ ਸ਼ਰਮਾ ਨੇ ਸਮੂਹ ਸਕੂਲ ਮੁਖੀਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਗਰਾਂਟਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਖਰਚਣ ਦੀਆਂ ਬਾਰੀਕੀਆਂ ਬਾਰੇ ਵਿਸ਼ੇਸ਼ ਤੌਰ ’ਤੇ ਦੱਸਿਆਉਪਰੰਤ ਡੀਈਓ ਨੇ ਸਮੂਹ ਸਕੂਲ ਮੁਖੀਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਗਰਾਂਟਾਂ 31 ਮਾਰਚ 2025 ਤੋਂ ਪਹਿਲਾਂਪਹਿਲਾਂ ਖਰਚਣ ਲਈ ਕਿਹਾ। ਇਸ ਮੀਟਿੰਗ ਵਿੱਚ, ਜ਼ਿਲ੍ਹਾ ਫਿਰੋਜ਼ਪੁਰ ਦੇ ਛੇ ਸਭ ਤੋਂ ਵਧੀਆ ਸਕੂਲਾਂ ਨੂੰ ਵਧਾਈ ਦਿੰਦਿਆਂ ਡੀਈਓ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤੇ ਗਏ।ਜ਼ਿਕਰਯੋਗ ਹੈ ਕਿ ਇਨ੍ਹਾਂ ਛੇ ਸਕੂਲਾਂ ਨੂੰ ਸਿੱਖਿਆ ਮੰਤਰੀ ਵੱਲੋਂ ਰਾਜ ਪੱਧਰ ’ਤੇ ਆਯੋਜਿਤ ਇੱਕ ਸਮਾਗਮ ਵਿੱਚ ਸੀਨੀਅਰ ਸੈਕੰਡਰੀ ਸਕੂਲਾਂ ਲਈ 10 ਲੱਖ, ਹਾਈ ਸਕੂਲਾਂ ਲਈ 7.5 ਲੱਖ ਅਤੇ ਮਿਡਲ ਸਕੂਲਾਂ ਲਈ 5 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਸੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਤੇ ਸਮੂਹ ਬੀਐੱਨਓਜ਼, ਸਮੂਹ ਪਿ੍ਰੰਸੀਪਲ ਸਾਹਿਬਾਨ, ਸਮੂਹ ਮੁੱਖ ਅਧਿਆਪਕ ਸਾਹਿਬਾਨ, ਸਮੂਹ ਇੰਚਾਰਜ਼ ਸਾਹਿਬਾਨ ਅਤੇ ਅਕਾਦਮਿਕ ਸਹਾਇਤਾ ਸਮੂਹ ( ਅੱਪਰ ਪ੍ਰਾਇਮਰੀ) ਦੇ ਡੀਆਰਸੀ ਦਿਨੇਸ਼ ਚੌਹਾਨ, ਸਮੂਹ ਬੀਆਰਸੀ ਅਤੇ ਸਟੈਨੋ ਸੁਖਚੈਨ ਸਿੰਘ ਵੀ ਮੌਜ਼ੂਦ ਸਨ।

Related Articles

Leave a Reply

Your email address will not be published. Required fields are marked *

Back to top button