Punjab

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਅੰਕੜਾ 5 ਲੱਖ ਮੀਟਰਿਕ ਟਨ ਪਹੁੰਚਿਆ – DC ਗੁਰਦਾਸਪੁਰ

ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1150.01 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ

ਗੁਰਦਾਸਪੁਰ, 2 ਮਈ 2025 – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਅੰਕੜਾ 5 ਲੱਖ ਮੀਟਰਿਕ ਟਨ ਦੇ ਕਰੀਬ ਪਹੁੰਚ ਗਿਆ ਹੈ। ਇਸਦੇ ਨਾਲ ਹੀ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1150.01 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 508105 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 498010 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 138054 ਮੀਟਰਿਕ ਟਨ, ਮਾਰਕਫੈੱਡ ਨੇ 135396 ਮੀਟਰਿਕ ਟਨ, ਪਨਸਪ ਨੇ 119272 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 75885 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 21251 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 8152 ਮੀਟਰਿਕ ਟਨ ਵਪਾਰੀਆਂ ਵੱਲੋਂ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1150.01 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਤੋਂ ਬਾਅਦ ਕਣਕ ਦੀ ਲਿਫਟਿੰਗ ਵੀ ਤੇਜ਼ ਕਰ ਦਿੱਤੀ ਗਈ ਹੈ ਅਤੇ ਬੀਤੀ ਸ਼ਾਮ ਤੱਕ 210122 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।

Related Articles

Leave a Reply

Your email address will not be published. Required fields are marked *

Back to top button