
ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਫਿਰੋਜਪੁਰ ਵੱਲੋਂ ਦੇਵ ਸਮਾਜ ਕਾਲਜ ਫਾਰ ਵੂਮੈਨ ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਸਬੰਧੀ ਸ੍ਰੀ ਗੁਰਜੰਟ ਸਿੰਘ, ਜ਼ਿਲ੍ਹਾ ਪਲੇਸਮੈਂਟ ਅਫਸਰ, ਫਿਰੋਜਪੁਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਰਧਮਾਨ ਯਾਰਨ, ਅਨਿਲ ਬਾਗੀ ਹਸਪਤਾਲ, ਐਲ. ਆਈ. ਸੀ., ਬਜਾਜ ਫਾਇਨਾਂਸ, ਬਰਾੜ ਆਟੋ ਵਹੀਲ, ਆਈ. ਸੀ. ਆਈ. ਸੀ. ਆਈ. ਬੈਂਕ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਟੀ. ਐਮ. ਆਈ. ਗਰੁੱਪ ਆਦਿ ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 480 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋਂ 288 ਪ੍ਰਾਰਥੀਆਂ ਨੂੰ ਅਗਲੇ ਰਾਊਂਡ ਲਈ ਸ਼ਾਰਟਲਿਸਟ ਕੀਤਾ ਗਿਆ। ਦੇਵ ਸਮਾਜ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੰਗੀਤਾ ਸ਼ਰਮਾ ਵੱਲੋਂ ਆਏ ਹੋਏ ਨਿਯੋਜ਼ਕਾਂ ਨੂੰ ਜੀ ਆਇਆ ਆਖਿਆ ਗਿਆ। ਉਹਨਾਂ ਵੱਲੋਂ ਨਿਯੋਜ਼ਕਾਂ ਨੂੰ ਦੇਵ ਸਮਾਜ ਕਾਲਜ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਕੰਪਨੀਆਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪਲੇਸਮੈਂਟ ਅਫਸਰ ਵੱਲੋਂ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.



