
ਗੁਰਦਾਸਪੁਰ, 11 ਫਰਵਰੀ-ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਪੁਰਬ ‘ਤੇ ਇੱਕ ਵਿਸ਼ੇਸ਼ ਪ੍ਰਰਾਥਨਾ ਸਭਾ ਕਰਵਾਈ ਗਈ। ਜਿਸ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਭਾਸ਼ਣ, ਸ਼ਬਦ ਗੀਤ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਹਵਨ ਯੱਗ ਦਾ ਵੀ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਭਾਰਤ ਦੇ ਉਨ੍ਹਾਂ ਮਹਾਪੁਰਖਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਆਪਣੇ ਅਧਿਆਤਮਿਕ ਸ਼ਬਦਾਂ ਰਾਹੀਂ ਪੂਰੀ ਦੁਨੀਆ ਨੂੰ ਸਵੈ-ਗਿਆਨ, ਏਕਤਾ ਤੇ ਭਾਈਚਾਰੇ ਦਾ ਪਾਠ ਪੜ੍ਹਾਇਆ। ਆਪਣੀ ਸਾਰੀ ਜ਼ਿੰਦਗੀ ਦੌਰਾਨ ਉਨ੍ਹਾਂ ਜਾਤੀਵਾਦ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰ ਕੇ ਸਮਾਜਿਕ ਏਕਤਾ ‘ਤੇ ਜ਼ੋਰ ਦਿੱਤਾ। ਸਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਵੱਲੋਂ ਦਿਖਾਏ ਗਏ ਰਸਤੇ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਕਹਿਣਾ ਮੰਨ ਕੇ ਜ਼ਿੰਦਗੀ ’ਚ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।



