Punjab

ਜੀਵਨਜੋਤ ਪ੍ਰੋਜੈਕਟ ਤਹਿਤ 20 ਹੋਰ ਬੱਚੇ ਕੀਤੇ ਰੈਸਕਿਊ; 13 ਪਰਿਵਾਰਾਂ ਨੂੰ ਸੌਂਪੇ, 7 ਬਾਲ ਘਰਾਂ ‘ਚ ਭੇਜੇ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 23 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਮੁਹਿੰਮ ਤਹਿਤ 6 ਦਿਨਾਂ ’ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ 16 ਜ਼ਿਲ੍ਹਿਆਂ ’ਚ 19 ਥਾਵਾਂ ’ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ’ਚੋਂ 13 ਨੂੰ ਦਸਤਾਵੇਜ਼ੀ ਜਾਂਚ ਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ, ਜਦਕਿ 7 ਬੱਚਿਆਂ ਨੂੰ ਪਟਿਆਲਾ ਦੇ ਬਾਲ ਘਰ ’ਚ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਤਹਿਤ ਹੁਣ ਤੱਕ 101 ਬੱਚਿਆਂ ਨੂੰ ਮੁਕਤ ਕਰਵਾਇਆ ਜਾ ਚੁੱਕਿਆ ਹੈ। ਓਧਰ ਸਰਕਾਰ ਦੀ ਇਸ ਮੁਹਿੰਮ ਤੋਂ ਬਾਅਦ ਜਲੰਧ੍ਰ ਤੇ ਅੰਮ੍ਰਿਤਸਰ ਦੇ ਚੌਕਾਂ ’ਚੋਂ ਭਿਖਾਈ ਗਾਇਬ ਹੋ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ, ਸਗੋਂ ਚਾਈਲਡ ਹੈਲਪ ਲਾਈਨ 1098 ’ਤੇ ਫ਼ੋਨ ਕਰਕੇ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਉਹਨਾਂ ਦੀ ਸੁਰੱਖਿਆ ਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button