Punjab

ਜੇਕਰ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਆਪ ਪਾਰਟੀ ਦਾ ਪੰਜਾਬ ਵਿੱਚ ਵੀ ਹੋਵੇਗਾ ਦਿੱਲੀ ਵਾਲਾ ਹਾਲ – ਮਲਕੀਤ ਸਿੰਘ ਹਰਾਜ 

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ 27 ਮਾਰਚ- ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਵਿੱਚ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾ ਨਾਲ ਧੋਖਾ ਕੀਤਾ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ( ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ) ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਅਮਿਤ ਕੁਮਾਰ,ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਨਾਥ, ਸੂਬਾ ਕਮੇਟੀ ਮੈਂਬਰ ਪੰਜਾਬ ਸਰਬਜੀਤ ਸਿੰਘ ਭਾਵੜਾ ਨੇ ਸਾਥੀਆਂ ਸਮੇਤ ਕੀਤਾਉਹਨਾਂ ਕਿਹਾ ਕਿ ਸਰਕਾਰ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ, ਐਨ.ਪੀ.ਐੱਸ. ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਤਹਿ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਮੁੜ ਬਹਾਲ ਕਰਨ, ਡੀ.ਏ. ਨੂੰ ਕੇਂਦਰ ਨਾਲ ਲਿੰਕ ਕਰਕੇ ਰਹਿੰਦੇ ਸਾਰੇ ਬਕਾਇਆਂ ਦਾ ਭੁਗਤਾਨ ਕਰਨ, ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸਾਰੇ ਬਕਾਏ ਤਿੰਨ ਕਿਸ਼ਤਾਂ ਵਿੱਚ ਅਦਾ ਕਰਨ, 17-07-2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲਾਂ ਨਾਲ ਜੋੜਨ, ਮੁਲਾਜ਼ਮਾਂ ਦੇ ਪਰਖ ਸਮੇਂ ਸਬੰਧੀ 15-01-15 ਦੇ ਪੱਤਰ ਨੂੰ ਰੱਦ ਕਰਕੇ ਪਰਖ ਸਮਾਂ 2 ਸਾਲ ਕਰਨ ਅਤੇ ਵਿਕਾਸ ਕਰ ਦੇ ਨਾਮ ਹੇਠ ਪ੍ਰਤੀ ਮਹੀਨਾ 200 ਰੁਪਏ ਜਜੀਏ ਨੂੰ ਰੱਦ ਕਰਨ ਦੀਆਂ ਚੋਣ ਗਾਰੰਟੀਆਂ ਦਿੱਤੀਆਂ ਗਈਆਂ ਸਨ ਪ੍ਰੰਤੂ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਚੌਥੇ ਬਜਟ ਵਿੱਚ ਵੀ ਇਹਨਾ ਗਾਰੰਟੀਆਂ ਬਾਰੇ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਬਜਟ ’ਚ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੀ ਕੋਈ ਠੋਸ ਯੋਜਨਾ ਨਹੀਂ ਬਣਾਈ। ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਲਈ ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਸਿਰ ਜੋੜ ਕੇ ਚਿੰਤਨ ਨਹੀਂ ਕੀਤਾਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਪਾਉਣ ਦੀ ਥਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਉਹਨਾਂ ਕਿਹਾ ਕਿ ਜੇਕਰ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਭਵਿੱਖ ਵਿਚ ਇਸ ਸਰਕਾਰ ਦੀ ਹਾਰ ਯਕੀਨੀ ਹੋਵੇਗੀ ਅਤੇ ਹਾਲ ਦਿੱਲੀ ਵਾਲਾ ਹੋਵੇਗਾ। ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਸੰਦੀਪ ਕੁਮਾਰ ਮੱਖੂ,ਮਨੋਜ ਕੁਮਾਰ, ਨਰਿੰਦਰ ਸਿੰਘ ਜੰਮੂ,ਸਵਰਨ ਸਿੰਘ ਜੋਸਨ, ਅਰਵਿੰਦ ਗਰਗ,ਅਰਸ਼ਦੀਪ ਸਿੰਘ ਜੋਸਨ, ਸੁਖਜਿੰਦਰ ਸਿੰਘ,ਕਿਰਪਾਲ ਸਿੰਘ, ਹੀਰਾ ਸਿੰਘ, ਇੰਦਰ ਸਿੰਘ ਸੰਧੂ, ਹਿਰਦੇ ਨੰਦ, ਯੋਗੇਸ਼ ਨਈਅਰ, ਸ਼ਾਮ ਸੁੰਦਰ, ਵਿਕਰਮਜੀਤ ਸਿੰਘ, ਵਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button