
ਨਵੀਂ ਦਿੱਲੀ, 17 ਜਨਵਰੀ– ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦਿੱਲੀ ਵਿਚ ਦੁਬਾਰਾ ਸਰਕਾਰ ਬਣਾਉਂਦੀ ਹੈ, ਤਾਂ ਦਿੱਲੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਪਾਸ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੈਟਰੋ ਦੇ ਕਿਰਾਏ ਵਿਚ 50% ਛੋਟ ਦੇਣ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ।



