Punjab

ਜੰਮੂ ਕੱਟੜਾ ਹਾਈਵੇ ਦੇ ਕਬਜ਼ੇ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਆਹਮੋ ਸਾਹਮਣੇ

ਐਕਵਾਇਰ ਕੀਤੀਆਂ ਜ਼ਮੀਨਾਂ ਕਬਜ਼ਾ ਲੈਣ ਪਹੁੰਚੇ ਤਾਂ ਕਿਸਾਨਾਂ ਨੇ ਡਟ ਕੇ ਵਿਰੋਧ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ, 3 ਮਈ- ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਚੀਮਾਂ ਖੁੱਡੀ ਵਿਖੇ ਜੰਮੂ ਕੱਟੜਾ ਹਾਈਵੇ ਦੇ ਕਬਜ਼ੇ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਆਹਮੋ ਸਾਹਮਣੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਹ ਜ਼ਿਕਰ ਕਰਨਾ ਬਣਦਾ ਹੈ ਕਿ ਜਦੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਐਕਵਾਇਰ ਕੀਤੀਆਂ ਜ਼ਮੀਨਾਂ ਕਬਜ਼ਾ ਲੈਣ ਪਹੁੰਚੇ ਤਾਂ ਕਿਸਾਨਾਂ ਨੇ ਇਸ ਡਟ ਕੇ ਵਿਰੋਧ ਕੀਤਾ। ਇਸ ਦੌਰਾਨ ਨਾਲ ਆਏ ਡੀ ਸੀ ਗੁਰਦਾਸਪੁਰ ਸਮੇਤ ਐਸ ਡੀ ਐਮ ਡੇਰਾ ਬਾਬਾ ਨਾਨਕ, ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਕਿਹਾ ਕਿ ਜਿਸ ਜ਼ਮੀਨ ਦੇ ਪੈਸੇ ਦਿਤੇ ਗਏ ਹਨ ਉਨ੍ਹਾਂ ਉੱਪਰ ਹੀ ਕਬਜ਼ਾ ਲਿਆ ਜਾ ਰਿਹਾ ਹੈ, ਪਰ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕਰਨ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆਂ ਅਤੇ ਦੋ ਦਰਜਨ ਤੋਂ ਵੱਧ ਕਿਸਾਨ ਆਗੂਆਂ ਅਤੇ ਬੀਬੀਆਂ ਨੂੰ ਡਿਟੇਨ ਕੀਤਾ ਗਿਆ ਹੈ।ਇਥੇ ਇਹ ਦੱਸਦੇ ਚੱਲੀਏ ਕਿ ਜਿਸ ਬੱਸ ਵਿੱਚ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਨੂੰ ਪੁਲਿਸ ਲੈ ਕੇ ਜਾ ਰਹੀ ਸੀ, ਉਸ ਨੂੰ ਕਿਸਾਨਾਂ ਨੇ ਰਸਤੇ ਵਿੱਚ ਟਰੈਕਟਰ ਟਰਾਲੀਆਂ ਲਗਾ ਕੇ ਰੋਕਿਆ ਤੇ ਨਾਅਰੇਬਾਜ਼ੀ ਕੀਤੀ ਅਤੇ ਮਸਾਣੀਆਂ ਸਮੇਤ ਦਰਜਨ ਤੋ ਵੱਧ ਕਿਸਾਨਾਂ ਨੂੰ ਛੁਡਵਾ ਲਿਆ ਗਿਆ। ਪ੍ਰੈਸ ਨਾਲ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਧਾ ਖਿਲਾਫੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਧੱਕੇ ਨਾਲ ਕਿਸਾਨਾਂ ਦੀਆਂ ਜਮੀਨਾਂ ਉਪਰ ਕਬਜ਼ਾ ਕਰ ਕੇ ਕਿਸਾਨਾਂ ਉੱਪਰ ਜਬਰ ਕੀਤਾ ਜਾ ਰਿਹਾ ਹੈ ਜਿਸਦਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਖਮਿਆਜ਼ਾ ਭੁਗਤਣਾ ਪਵੇਗਾ।

Related Articles

Leave a Reply

Your email address will not be published. Required fields are marked *

Back to top button