
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਹਿਲਾਂ ਮਾਘੀ ਮੇਲੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫ਼ਰੰਸ ਨਾ ਕਰਨ ਸੰਬੰਧੀ ਵਿਚਾਰਾਂ ਹੋਈਆਂ ਸਨ, ਪਰ ਜੱਕੋ ਤੱਕੀ ਮਗਰੋਂ ਅਚਾਨਕ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾਘੀ ਮੌਕੇ ਕਾਨਫ਼ਰੰਸ ਕਰਨ ਦਾ ਐਲਾਨ ਕਰਨਾ ਪਿਆ। ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਲੋਕ ਸਭਾ ਦੇ ਪਿਤਾ ਤਰਸੇਮ ਸਿੰਘ ਅਤੇ ਹੋਰ ਪੰਥਕ ਆਗੂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਤੇ 14 ਜਨਵਰੀ ਨੂੰ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਮਾਘੀ ਮੌਕੇ ਹੀ ਨਵੀਂ ਖੇਤਰੀ ਪਾਰਟੀ ਦਾ ਉਨ੍ਹਾਂ ਵਲੋਂ ਐਲਾਨ ਕੀਤਾ ਜਾਣਾ ਸੀ। ਇਸ ਸਭ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੂੰ ਅਚਾਨਕ ਕਾਨਫ਼ਰੰਸ ਕਰਨ ਦਾ ਫੈਸਲਾ ਲੈਣਾ ਪਿਆ ਹੈ।



