
ਬੋਲਦਾ ਪੰਜਾਬ ਬਿਊਰੋ
ਬਠਿੰਡਾ, 27 ਅਗਸਤ : ਬਠਿੰਡਾ ਗੋਨਿਆਣਾ ਰੋਡ ’ਤੇ ਝੀਲ ਨੰਬਰ-2 ’ਚ ਇਕ ਬਜ਼ੁਰਗ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ। ਥਾਣਾ ਥਰਮਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪੁਲਿਸ ਦੀ ਮੌਜੂਦਗੀ ’ਚ ਸਹਾਰਾ ਟੀਮ ਨੇ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਦੀ ਉਮਰ 70-75 ਸਾਲਾਂ ਦੇ ਲਗਭਗ ਸੀ। ਮ੍ਰਿਤਕ ਦੀ ਪਛਾਣ ਜਰਨੈਲ ਸੰਘ ਵਾਸੀ ਆਦਰਸ਼ ਨਗਰ ਵਜੋਂ ਹੋਈ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ।



