Punjab

ਟਰਾਲੇ ਨਾਲ ਟਕਰਾਈ ਬਾਈਕ, 3 ਨੌਜਵਾਨ ਗੰਭੀਰ ਜ਼ਖ਼ਮੀ

ਲੁਧਿਆਣਾ, 21 ਜੁਲਾਈ : ਲੁਧਿਆਣਾ-ਕੋਹਾੜਾ ਰੋਡ ਤੇ ਰਾਤ ਵੇਲੇ ਉਦੋਂ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਬਾਈਕ ਰਸਤੇ ਤੇ ਖੜ੍ਹੇ ਟਰਾਲੇ ਨਾਲ ਜਾ ਟਕਰਾਈ। ਇਸ ਹਾਦਸੇ ਚ ਬਾਈਕ ਤੇ ਸਵਾਰ ਤਿੰਨ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨਾਂ ਦੇ ਚਿਹਰਿਆਂ ਅਤੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਆਵਾਜ਼ ਸੁਣਕੇ ਨੇੜਲੇ ਲੋਕ ਮੌਕੇ ਤੇ ਇਕੱਠੇ ਹੋ ਗਏ। ਕਾਬਲੇ ਗੌਰ ਹੈ ਕਿ ਪੰਜਾਬੀ ਜਾਗਰਣ ਨੇ ਕੁਝ ਦਿਨ ਪਹਿਲਾਂ ਹੀ ਹਾਈਵੇ ਤੇ ਗਲਤ ਪਾਰਕਿੰਗ ਕਾਰਨ ਹੋ ਰਹੇ ਵੱਡੇ ਹਾਦਸਿਆਂ ਬਾਰੇ ਇੱਕ ਵਿਸ਼ੇਸ਼ ਖਬਰ ਪ੍ਰਕਾਸ਼ਿਤ ਕਰਕੇ ਪ੍ਰਸ਼ਾਸਨ ਦਾ ਧਿਆਨ ਇਸ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ਵੱਲ ਦਬਾਉਣ ਦਾ ਉਪਰਾਲਾ ਕੀਤਾ ਸੀ। ਮੌਕੇ ਦੇ ਚਸ਼ਮਦੀਦਾਂ ਦੇ ਮੁਤਾਬਕ, ਹਾਦਸਾ ਰਾਤ ਨੂੰ ਉਸ ਵੇਲੇ ਵਾਪਰਿਆ ਜਦੋਂ ਬਾਈਕ ਸਵਾਰ ਨੌਜਵਾਨ ਆਪਣਾ ਮੋਟਰਸਾਈਕਲ ਦੌੜਾ ਰਹੇ ਸਨ। ਟਰਾਲਾ ਸੜਕ ਦੇ ਕਿਨਾਰੇ ਖੜ੍ਹਾ ਸੀ, ਜਿਸ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਸੜਕ ਤੇ ਰੋਸ਼ਨੀ ਦੀ ਘਾਟ ਅਤੇ ਸਾਵਧਾਨੀ ਨਾ ਬਰਤਣ ਕਾਰਨ ਇਹ ਹਾਦਸਾ ਵਾਪਰਿਆ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਚਾਲਕ ਨੇ ਟਰਾਲੇ ਦਾ ਇੰਡੀਕੇਟਰ ਵੀ ਨਹੀਂ ਚਲਾਇਆ ਹੋਇਆ ਸੀ। ਮੇਅਰ ਨੇ ਮੰਗਵਾਈ ਐਂਬੂਲੈਂਸ ਇਸ ਦੌਰਾਨ ਉੱਥੋਂ ਹੀ ਲੰਘ ਰਹੇ ਲੁਧਿਆਣਾ ਦੇ ਮੇਅਰ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਹਾਦਸੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਆਪਣੀ ਗੱਡੀ ਰੁਕਵਾਈ ਤੇ ਜ਼ਖ਼ਮੀਆਂ ਲਈ ਐਂਬੂਲੈਂਸ ਦੀ ਸਹਾਇਤਾ ਮੰਗਵਾਈ। ਉਨ੍ਹਾਂ ਨੇ ਮੌਕੇ ਤੇ ਹੀ ਜ਼ਖ਼ਮੀਆਂ ਨੂੰ ਫੌਰੀ ਮਦਦ ਦਿਵਾਈ ਤੇ ਸਿਹਤ ਵਿਭਾਗ ਨੂੰ ਵੀ ਸੂਚਿਤ ਕੀਤਾ। ਤਿੰਨੋਂ ਨੌਜਵਾਨਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ। ਹਾਲਾਂਕਿ ਉਨ੍ਹਾਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ, ਪਰ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਹਿਚਾਣ ਕਰਕੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹਾ ਰਹੀ ਹੈ। ਪੁਲਿਸ ਨੇ ਵੀ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟਰਾਲੇ ਦੇ ਮਾਲਕ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਈਵੇ ਤੇ ਗਲਤ ਪਾਰਕਿੰਗ ਸਬੰਧੀ ਪੰਜਾਬੀ ਜਾਗਰਣ ਨੇ ਹਾਲ ਹੀ ਵਿੱਚ ਇੱਕ ਵਿਸ਼ੇਸ਼ ਕਵਰੇਜ ਕੀਤੀ ਸੀ। ਸਟੋਰੀ ਵਿੱਚ ਦੱਸਿਆ ਗਿਆ ਸੀ ਕਿ ਪਿਛਲੇ ਸਾਲਾਂ ਵਿੱਚ ਅਜਿਹੀਆਂ ਗਲਤ ਪਾਰਕਿੰਗਾਂ ਨੇ ਕਿੰਨੇ ਘਰਾਂ ਦੇ ਚਿਰਾਗ ਬੁਝਾਏ ਹਨ। ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸ ਗੰਭੀਰ ਮੁੱਦੇ ਤੇ ਤਵੱਜੋ ਦੇ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button