Punjab

ਟਰੇਨ ਦੀ ਲਪੇਟ ’ਚ ਆਉਣ ਨਾਲ ਮੌਤ

ਫਗਵਾੜਾ, 23 ਅਗਸਤ : ਫਗਵਾੜਾ ਦੇ ਰੇਲਵੇ ਸਟੇਸ਼ਨ ’ਤੇ ਟਰੇਨ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਦੇ ਸਾਰ ਜੀਆਰਪੀ ਚੌਕੀ ਫਗਵਾੜਾ ਦੇ ਮੁਲਾਜ਼ਮਾਂ ਵਲੋਂ ਉਕਤ ਵਿਅਕਤੀ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ। ਜਿੱਥੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰਾਂ ਵੱਲੋਂ ਉਸ ਨੂੰ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ। ਇਥੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ’ਤੇ ਪਲੇਟ ਫਾਰਮ ਨੰਬਰ 2 ’ਤੇ ਇਕ ਵਿਅਕਤੀ ਟਰੇਨ ਦੀ ਲਪੇਟ ਚ ਆ ਗਿਆ। ਜਦੋਂ ਉਹ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਵਿਅਕਤੀ ਜਿਸ ਨੇ ਬਾਬਿਆਂ ਵਾਲੇ ਕੱਪੜੇ ਪਾਏ ਹੋਏ ਸਨ। ਟਰੇਨ ਦੀ ਲਪੇਟ ’ਚ ਆਉਣ ਨਾਲ ਗੰਭੀਰ ਹਾਲਤ ’ਚ ਪਿਆ ਹੋਇਆ ਸੀ। ਉਸ ਦਾ ਇਕ ਪੈਰ ਵੀ ਕੱਟ ਹੋਇਆ ਸੀ। ਪੁਲਿਸ ਵੱਲੋਂ ਵਿਅਕਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਦਾਖਿਲ ਕਰਵਾਇਆ। ਜਿਥੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਕਤ ਵਿਅਕਤੀ ਕੋਲੋ ਕੋਈ ਪਛਾਣ ਪੱਤਰ ਨਹੀਂ ਨਹੀਂ ਮਿਲਿਆ। ਇਸ ਕਾਰਨ ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਕੇ ਪਛਾਣ ਲਈ ਉਪਰਾਲੇ ਕੀਤੇ ਜਾ ਰਹੇ।

Related Articles

Leave a Reply

Your email address will not be published. Required fields are marked *

Back to top button