Punjab

ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਲੜਕਿਆਂ ਦੀ ਮੌਤ

ਕਪੂਰਥਲਾ, 24 ਫਰਵਰੀ- ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਭੱਠੇ ਨੇੜੇ ਟਰੱਕ ਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਵਿਚ 14 ਸਾਲਾਂ ਤੇ 16 ਸਾਲਾਂ ਲੜਕਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਟੱਕਰ ਵਿਚ 14 ਸਾਲਾਂ ਨਿਤੀਸ਼ ਕੁਮਾਰ ਪੁੱਤਰ ਅਮਰਜੀਤ ਅਤੇ 16 ਸਾਲਾ ਰੂਪੇਸ਼ ਕੁਮਾਰ ਪੁੱਤਰ ਸੀਤਾਰਾਮ ਵਾਸੀਆਨ ਭਵਾਨੀਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੜਕੇ ਨਵਾਂ ਪਿੰਡ ਭੱਠੇ ਤੋਂ ਭਵਾਨੀਪੁਰ ਵੱਲ ਨੂੰ ਜਾ ਰਹੇ ਸੀ ਤਾਂ ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਭੱਠੇ ਨੇੜੇ ਸਾਹਮਣੇ ਤੋਂ ਆਉਂਦੇ ਟਰੱਕ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਟਰੱਕ ਡਰਾਈਵਰ ਮੌਕੇ ’ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button