Punjab

ਟਰੱਕ ਦੀ ਲਪੇਟ ‘ਚ ਆਏ ਮੋਟਰਸਾਈਕਲ ਸਵਾਰ ਪਤੀ-ਪਤਨੀ

ਪਤੀ ਦੀ ਮੌਕੇ 'ਤੇ ਮੌਤ; ਪਤਨੀ ਗੰਭੀਰ ਜ਼ਖ਼ਮੀ

ਬਟਾਲਾ, 20 ਮਈ- ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਪੈਂਦੇ ਅੱਡਾ ਧਰਮਕੋਟ ਬੱਗਾ ਵਿਖੇ ਮੋਟਰਸਾਈਕਲ ਸਵਾਰ ਪਤੀ-ਪਤਨੀ ਟਰੱਕ ਦੀ ਲਪੇਟ ‘ਚ ਆਉਣ ਨਾਲ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ ਹੈ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਨਿੱਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲ੍ਹਾ ਲਾਲ ਸਿੰਘ ਦੇ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਸੇਵਾਮੁਕਤ ਸੂਬੇਦਾਰ ਜਤਿੰਦਰ ਸਿੰਘ (50) ਪੁੱਤਰ ਧਰਮ ਸਿੰਘ ਵਾਸੀ ਅਠਵਾਲ ਹਾਲ ਵਾਸੀ ਮੱਲੀ ਮਾਰਕੀਟ ਬਟਾਲਾ ਜੋ ਆਪਣੀ ਪਤਨੀ ਕਵਲਜੀਤ ਕੌਰ ਨਾਲ ਮੋਟਰਸਾਈਕਲ ‘ਤੇ ਬਟਾਲਾ ਤੋਂ ਪਿੰਡ ਦਾਲਮ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ। ਜਦ ਉਹ ਅੱਡਾ ਧਰਮਕੋਟ ਬੱਗਾ ਵਿਖੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਸਾਬਕਾ ਸੂਬੇਦਾਰ ਜਤਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਕਵਲਜੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ,ਜਿਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਸੂਬੇਦਾਰ ਜਤਿੰਦਰ ਸਿੰਘ ਦੇ ਦੋ ਪੁੱਤਰ ਹਨ ਜੋ ਇਸ ਵੇਲੇ ਕੈਨੇਡਾ ‘ਚ ਰਹਿ ਰਹੇ ਹਨ।ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button