Punjab

ਟਾਇਰਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਹੋਇਆ ਲੱਖਾਂ ਦਾ ਨੁਕਸਾਨ; ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਮੋਗਾ, 28 ਅਗਸਤ : ਮੋਗਾ ਸ਼ਹਿਰ ਦੇ ਕਬਾੜੀਆ ਬਾਜ਼ਾਰ ਵਿਖੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਟਾਇਰਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਇਹ ਅੱਗ ਸ਼ਾਇਦ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੁਕਾਨ ਵਿੱਚ ਪਏ ਟਾਇਰਾਂ, ਮਸ਼ੀਨਾਂ ਤੇ ਹੋਰ ਸਮਾਨ ਨੂੰ ਆਪਣੀ ਲਪੇਟ ਵਿੱਚ ਲੈ ਕੇ ਸੁਆਹ ਕਰ ਦਿੱਤਾ। ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਨੂੰ ਕਾਬੂ ਕਰਨ ਲਈ ਫਾਇਰ ਬ੍ਰਿਗੇਡ ਦੇ ਜਵਾਨਾਂ ਨੂੰ ਘੰਟਿਆਂ ਜੱਦੋਜਹਦ ਕਰਨੀ ਪਈ। ਖੁਸ਼ਕਿਸਮਤੀ ਨਾਲ ਇਸ ਅੱਗਜ਼ਨੀ ਦੀ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ, ਪਰ ਵਪਾਰੀ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਅੱਗ ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਹੋਰ ਦੁਕਾਨਾਂ ਤੱਕ ਵੀ ਫੈਲ ਸਕਦੀ ਸੀ।

Related Articles

Leave a Reply

Your email address will not be published. Required fields are marked *

Back to top button