Punjab

ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਮੁਤਾਬਿਕ ਜਲ ਰ ਦੇ ਦੇਣ ਦਾ ਐਲਾਨ

ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਕਰਨ ਵਾਲੀ ਪਾਲਿਸੀ ਲਾਗੂ ਕੀਤੀ ਜਾਵੇ - ਆਗੂ

ਫ਼ਿਰੋਜ਼ਪੁਰ, 26 ਨਵੰਬਰ (ਜਸਵਿੰਦਰ ਸਿੰਘ ਸੰਧੂ)– ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਅਸਾਮੀਆਂ ’ਤੇ (ਰੈਗੂਲਰ ਮੁਲਾਜਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਮੁੱਖ ਮੰਗ ਸਮੇਤ ਹੋਰ ਹੱਕੀ ਅਤੇ ਜਾਇਜ ਮੰਗਾਂ ਦਾ ਹੱਲ ਕਰਵਾਉਣ ਲਈ ਪੂਰੇ ਅਮਨ ਢੰਗ ਨਾਲ ਸੰਘਰਸ਼ ਕਰ ਰਹੀ ਸਿਰਮੌਰ ਜੱਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਜਲ ਸਪਲਾਈ ਦਫ਼ਤਰ ਫ਼ਿਰੋਜ਼ਪੁਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ’ਚ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਕਮੇਟੀ ਆਗੂ ਰੁਪਿੰਦਰ ਸਿੰਘ, ਸਰਕਲ ਪ੍ਰਧਾਨ ਪ੍ਰਧਾਨ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੇ ਪ੍ਰਤੀ ਜੋ ਪ੍ਰੋਪੋਜਲ (ਪਾਲਿਸੀ) ਤਿਆਰ ਕੀਤੀ ਗਈ ਹੈ, ਇਹ ਕਾਮਿਆ ਦੇ ਹਿੱਤ ’ਚ ਨਹੀਂ ਹੈ ਅਤੇ ਇਨਲਿਸਟਮੈਂਟ/ਆਊਟਸੋਰਸ ਵਰਕਰ ਜੋ ਕਿ ਸਰਕਾਰ ਦੀਆਂ ਜਰੂਰੀ ਸੇਵਾਵਾਂ ਰੈਗੂਲਰ ਮੁਲਾਜ਼ਮਾਂ ਵਾਂਗ ਤਨਦੇਹੀ ਨਾਲ ਨਿਭਾਅ ਰਹੇ ਹਨ, ਇਨ੍ਹਾਂ ਵਰਕਰਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਇਸ ਪਾਲਿਸੀ ਨੂੰ ਤਿਆਰ ਨਹੀਂ ਕੀਤਾ ਗਿਆ ਹੈ, ਜਦਕਿ ਬੇਲੋੜੀਆਂ ਕੰਟੀਸ਼ਨਾਂ ਲਗਾ ਕੇ ਸਭ ਕੁਝ ਤੋੜ-ਮਰੋੜ ਕੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਕੋਲ ਪਾਲਿਸੀ ਪੇਸ਼ ਕੀਤੀ ਗਈ ਹੈ। ਸੂਬਾ ਕਮੇਟੀ ਆਗੂ ਰੁਪਿੰਦਰ ਸਿੰਘ, ਸਰਕਲ ਪ੍ਰਧਾਨ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਵਿਭਾਗ ’ਚ ਦੋ ਕੈਟਾਗਿਰੀਆਂ ਅਧੀਨ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਦੇ ਕੱਚੇ-ਪਿੱਲੇ ਰੁਜ਼ਗਾਰ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਬੇਲੋੜੀਆਂ ਕੰਟੀਸ਼ਨਾਂ ਸਾਡੀ ਜੱਥੇਬੰਦੀ ਨੂੰ ਪ੍ਰਵਾਨ ਨਹੀਂ ਹਨ ਅਤੇ ਜੱਥੇਬੰਦੀਆਂ ਵੱਲੋਂ ਇਸ ਪ੍ਰਪੋਜਲ (ਤਜਵੀਜ) ਨੂੰ ਮੁੱਢੋ ਰੱਦ ਕੀਤਾ ਜਾਂਦਾ ਹੈ ਅਤੇ ਯੂਨੀਅਨ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਕਰਕੇ ਬਣਦੀਆਂ ਸਹੂਲਤਾਂ ਦੇਣ ਦੀ ਮੰਗ ਕਰਦੀ ਹੈ। ਇਸ ਲਈ ਸਾਡੀ ਯੂਨੀਅਨ ਪੰਜਾਬ ਸਰਕਾਰ ਪਾਸੋ ਮੰਗ ਕਰਦੀ ਹੈ ਕਿ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਵਿਭਾਗ ਵਿੱਚ ਸਿੱਧੇ ਕੰਟਰੈਕਟ ਤੇ ਲੈਣ ਦੀ ਪ੍ਰਪੋਜਲ ਭੇਜੀ ਜਾਵੇ ਅਤੇ ਬੇਲੋੜੀਆਂ ਸ਼ਰਤਾਂ ਨੂੰ ਰੱਦ ਕੀਤਾ ਜਾਵੇ। ਇਸ ਪਾਲਿਸ਼ੀ ’ਚ ਸੋਧ ਕੀਤੀ ਜਾਵੇ ਅਤੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਕੰਟਰੈਕਟ ਅਧੀਨ ਲੈ ਕੇ ਪੱਕਾ ਰੁਜਗਾਰ ਕਰਨ ਵਾਲੀ, ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਵਰਗੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਸਰਕਾਰ ਕੋਲ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨਾ, ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ, ਇਨਲਿਸਟਮੈਂਟ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ, ਦਿਹਾੜੀਦਾਰ, ਡੇਲੀਵੇਜ ਆਦਿ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ ਕਰਕੇ ਰੈਗੂਲਰ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਪਲੇਟਫਾਰਮ ਤੋਂ ਮਿਤੀ 2, 3 ਅਤੇ 4 ਦਸੰਬਰ 2025 ਨੂੰ ਮੋਰਚੇ ’ਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮ ਜੱਥੇਬੰਦੀਆਂ ਵੱਲੋਂ ਆਪਣੇ ਕੰਮ ਨੂੰ ਮੁਕੰਮਲ ਬੰਦ ਕਰਕੇ ਆਪਣੇ-ਆਪਣੇ ਵਿਭਾਗੀ ਦਫਤਰਾਂ ਅੱਗੇ ਲਗਾਤਾਰ ਦਿਨ-ਰਾਤ (3 ਦਿਨ) ਦੇ ਜਿਲ੍ਹਾ ਅਤੇ ਤਹਿਸੀਲ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਪ੍ਰੋਗਰਾਮ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਪੂਰਅਮਨ ਢੰਗ ਨਾਲ ਲਾਗੂ ਕਰਦੇ ਹੋਏ 2, 3 ਅਤੇ 4 ਦਸੰਬਰ 2025 ਨੂੰ ਆਪਣੇ ਕੰਮਾਂ ਨੂੰ ਮੁਕੰਮਲ ਬੰਦ ਕਰਕੇ ਸਾਰੇ ਪੰਜਾਬ ’ਚ ਵਿਭਾਗੀ ਦਫਤਰਾਂ ਅੱਗੇ ਸਰਕਲ/ਡਵੀਜਨ/ਸਬ ਡਵੀਜਨ ਪੱਧਰੀ ਲਗਾਤਾਰ ਦਿਨ-ਰਾਤ ਦੇ ਧਰਨੇ ਦਿੱਤੇ ਜਾਣਗ, ਜਿਸ ਤਹਿਤ ਅੱਜ ਇਥੇ ਮੀਟਿੰਗ ਕਰਨ ਉਪਰੰਤ ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ….. ਦਫਤਰ ਵਿੱਚ ਲਗਾਤਾਰ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਕਮੇਟੀ ਆਗੂ ਰੁਪਿੰਦਰ ਸਿੰਘ, ਸਰਕਲ ਪ੍ਰਧਾਨ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦਾ ਪੱਕਾ ਰੁਜਗਾਰ ਕਰਨ, ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ਨਿੱਜੀਕਰਨ ਬੰਦ ਕਰਨ ਸਮੇਤ ਤਮਾਮ ਮੰਗਾਂ ਦਾ ਹੱਲ ਕਰਵਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਹੋਰਾਂ ਤੋਂ ਇਲਾਵਾ ਖਜਾਨਚੀ ਬਲਜਿੰਦਰ ਸਿੰਘ, ਮੁੱਖ ਬੁਲਾਰਾ ਪਰਵਿੰਦਰ ਸਿੰਘ ਰਾਜਾ, ਬਲਾਕ ਆਗੂ, ਰਮੇਸ਼ ਕੁਮਾਰ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਸੰਤੋਖ ਸਿੰਘ, ਸਤਪਾਲ ਸਿੰਘ, ਗੁਰਮੁਖ ਸਿੰਘ, ਸੁਖਬੀਰ ਸਿੰਘ,.ਜਰਨਲ ਸਕੱਤਰ ਹਰਜਿੰਦਰ ਸਿੰਘ,ਹਰਦੀਪ ਸਿੰਘ ਫਿੱਡੇ ਆਦਿ ਆਗੂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button