Punjab

ਠੇਕਾ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਦੀ ਕੋਠੀ ਮੂਹਰੇ ਲਾਇਆ ਧਰਨਾ

ਸੁਨਾਮ, 16 ਫਰਵਰੀ- ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਠੇਕਾ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀਧਰਨਾਕਾਰੀਆਂ ਨੇ ਸਰਕਾਰੀ ਵਿਭਾਗਾਂ ਵਿੱਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕੇਦਾਰਾਂ, ਕੰਪਨੀਆਂ ਸੋਸਾਇਟੀਆਂ, ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਸਬੰਧਿਤ ਪਿੱਤਰੀ ਵਿਭਾਗਾਂ ’ਚ ਰੈਗੂਲਰ ਕਰਨ ਦੀ ਮੰਗ ਕੀਤੀ ਹੈ। ਮੋਰਚੇ ਦੇ ਪਲੇਟਫਾਰਮ ਤੇ 11 ਮਾਰਚ ਨੂੰ ਖੰਨਾ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਸਬੰਧੀ ਨੋਟਿਸ ਅਤੇ ‘ਮੰਗ-ਪੱਤਰਪੰਜਾਬ ਸਰਕਾਰ ਨੂੰ ਭੇਜਿਆ ਗਿਆ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਜ਼ਿਲ੍ਹਾ ਆਗੂ ਮਦਨ ਸਿੰਘ, ਸੁਖਪਾਲ ਸਿੰਘ ਖੰਡੀ, ਸੰਦੀਪ ਸੰਧੂ, ਸੁਖਪਾਲ ਸ਼ਰਮਾ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰ, ਮੁਲਾਜ਼ਮ ਵਰਗ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਥੱਲ੍ਹੇ ਪਿਸ ਰਹੇ ਹਨ ਪਰ ਮੌਜੂਦਾ ਪੰਜਾਬ ਸਰਕਾਰ ਜਿਹੜੀ ਪਿਛਲੀਆਂ ਸਰਕਾਰਾਂ ਦਾ ਬਦਲ ਪੇਸ਼ ਕਰਨ ਦੇ ਦਾਅਵੇ ਕਰਦੀ ਸੀ, ਇਸ ਸਰਕਾਰ ਨੇ ਬਦਲ ਤਾਂ ਪੇਸ਼ ਕੀ ਕਰਨਾ ਸੀ, ਸਗੋਂ ਪਹਿਲੀਆਂ ਸਰਕਾਰਾਂ ਤੋਂ ਵੀ ਅਗਾਂਹ ਮਿਹਨਤਕਸ਼ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫੇ ਕਮਾਉਣ ਦੇ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਲੋਕਾਂ ਨਾਲ ਝੂਠ ਅਤੇ ਧੋਖੇ ਦੀ ਖੇਡ ਨੂੰ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਲਈ ਉਸਾਰੇ ਹੋਏ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟਰਾਂ ਦੇ ਹੱਥ ਵਿੱਚ ਸੌਂਪਕੇ ਅੰਨ੍ਹੀ ਲੁੱਟ ਕਰਵਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਇਸਦੇ ਨਾਲ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਆਊਟਸੋਰਸ ਅਤੇ ਇਨਲਿਸਟਮੈਂਟ ਦੇ ਰੂਪ ’ਚ ਕੰਮ ਕਰਦੇ ਠੇਕਾ ਅਧਾਰਿਤ ਵਰਕਰ ਜੋਕਿ ਸਬੰਧਤ ਵਿਭਾਗਾਂ ’ਚ ਮਰਜ ਕਰਕੇ ਰੈਗੂਲਰ ਕਰਨ, ਜਦੋਂ ਤੱਕ ਇਸ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਠੇਕਾ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ, ਘੱਟੋ-ਘੱਟ ਉਜਰਤ ਦੇ ਕਾਨੂੰਨ ਅਨੁਸਾਰ ਗੁਜਾਰੇ ਯੋਗ ਤਨਖਾਹ, ਬਰਾਬਰ ਕੰਮ ਲਈ ਬਰਾਬਰ ਤਨਖਾਹ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਅਤੇ ਹੋਰ ਭਖਦੀਆਂ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਜਦੋ-ਜਹਿਦ ਕਰਦੇ ਆ ਰਹੇ ਹਨ, ਇਨ੍ਹਾਂ ਠੇਕਾ ਮੁਲਾਜ਼ਮਾਂ ਦੀਆਂਮੰਗਾਂਮਸਲਿਆਂ’ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੋਣ ਦੇ ਉਦੇਸ਼ ਨਾਲ ਪਿਛਲੇ 3 ਸਾਲਾਂ ਤੋਂ ਮੁੱਖ ਮੰਤਰੀ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਵਾਰ-ਵਾਰ ਪੱਤਰ ਲਿੱਖ ਕੇ ਬੇਨਤੀ ਕਰ ਰਹੇ ਹਨ। ਜਿਸ ’ਤੇ ਭਾਵੇ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਰੇਕ ਵਾਰ ਲਿਖਤੀ ਰੂਪ ਵਿਚ ਮੀਟਿੰਗ ਕਰਨ ਲਈ ਸਮਾਂ ਤੈਅ ਕੀਤਾ ਗਿਆ ਪਰ ਐਨ ਮੌਕੇ ’ਤੇ ਆ ਕੇ ਮੁੱਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂਮੰਗਾਂ’ ਦੇ ਹੱਲ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਦੇ ਕੈਬਨਿਟ-ਸਬ-ਕਮੇਟੀ ਦਾ ਗਠਨ ਕੀਤਾ ਗਿਆ, ਇਸ ਸਬ-ਕਮੇਟੀ ਨਾਲ ਵੀ ਮੋਰਚੇ ਨੂੰ ਵਾਰ-ਵਾਰ ਮੀਟਿੰਗਾਂ ਦਾ ਲਿਖਤੀ ਰੂਪ ਵਿਚ ਸਮਾਂ ਦੇ ਕੇ ਐਨ ਮੌਕੇ ’ਤੇ ਜ਼ਰੂਰੀ ਰੁਝੇਵਿਆਂ ਦੇ ਬਹਾਨੇ ਹੇਠ ਇਹ ਮੀਟਿੰਗਾਂ ਰੱਦ ਕਰਕੇ ਗੱਲਬਾਤ ਕਰਨ ਤੋਂ ਇਨਕਾਰ ਕਰਦੀ ਆ ਰਹੀ ਹੈ। ਇਸ ਮੌਕੇ ਪਰਦੀਪ ਚੀਮਾ, ਅਨੁਜ ਕੁਮਾਰ ਸੁਨਾਮ, ਪ੍ਰਦੀਪ ਸਿੰਘ ਛਾਹੜ, ਗੁਰਮੇਲ ਸਿੰਘ ਲੌਂਗੋਵਾਲ, ਦਰਸ਼ਨ ਸਿੰਘ ਮੰਡੇਰ, ਰਾਹੁਲ ਕੁਮਾਰ, ਕਰਮਜੀਤ ਸਿੰਘ, ਜਗਦੀਪ ਸਿੰਘ, ਧੰਨ ਸਿੰਘ, ਗੁਰਤੇਜ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਮੰਗਲ ਸਿੰਘ,ਹਰਦੀਪ ਸਿੰਘ,ਰਾਜਪਾਲ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button