Punjab

ਠੇਕਾ ਮੁਲਾਜ਼ਮਾਂ ਨੇ ਸਰਕਾਰ ਦਾ ਫੂਕਿਆ ਪੁਤਲਾ

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਦੀ ਕੋਠੀ ਅੱਗੇ ਫੂਕਿਆ ਪੁਤਲਾ

ਸੰਗਰੂਰ, 22 ਅਗਸਤ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਲਿਖਤੀ ਪੱਤਰ ਜਾਰੀ ਕਰਕੇ ਮੀਟਿੰਗਾਂ ਕਰਨ ਤੋਂ ਭੱਜਣ ਦੇ ਰੋਸ਼ ਵਜੋਂ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਸ਼ੇਰ ਸਿੰਘ ਖੰਨਾ, ਸੰਦੀਪ ਸੰਧੂ, ਮਦਨ ਸਿੰਘ, ਦਰਸ਼ਨ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼, ਇਨਲਿਸਟਮੈਂਟ, ਠੇਕੇਦਾਰਾਂ ਕੰਪਨੀਆ ਅਤੇ ਸੁਸਾਇਟੀਆਂ ਰਾਹੀਂ ਰੱਖੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿਚ ਠੇਕੇਦਾਰਾਂ ਤੇ ਕੰਪਨੀਆਂ ਨੇ ਆਊਟਸੋਰਸ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਵਾਟਰ ਸਪਲਾਈ, ਸੀਵਰੇਜ ਬੋਰਡ ਤੇ ਸੀਵਰੇਜ ਬੋਰਡ, ਪੀਐੱਸਪੀਸੀਐੱਲ ਨੇ ਸਮੂਹ ਸਰਕਾਰੀ ਥਰਮਲ ਪਲਾਂਟਾਂ ਤੇ ਹਾਈਡਲ ਪ੍ਰਾਜੈਕਟਾਂ, ਵੇਰਕਾ ਮਿਲਕ ਤੇ ਕੈਟਲ ਫੀਡ ਪਲਾਂਟਾਂ, ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ’ਚ ਮਰਜ਼ ਕਰ ਕੇ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿਚ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪਣਾ ਸਮਾਂ ਲਗਾਉਣਾ ਚਾਹੁੰਦੀ ਹੈ। ਇਸ ਮੌਕੇ ਧੰਨ ਸਿੰਘ, ਗੁਰਤੇਜ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਦਲੇਲ ਸਿੰਘ ਦਿੜ੍ਹਬਾ, ਪਰਮੂਦ ਕੁਮਾਰ ਖਨੌਰੀ, ਗੁਰਦੀਪ ਸਿੰਘ ,ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button