Punjab

ਠੱਗੀ ’ਚ ਚੰਡੀਗੜ੍ਹ ਦਾ ਫਰਜ਼ੀ ਏਜੰਟ ਮਿਸ਼ਰਾ ਨਾਮਜ਼ਦ

ਲੁਧਿਆਣਾ, 18 ਜੁਲਾਈ : ਲਗ਼ਜ਼ਮਬਰਗ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਨੇ ਲੁਧਿਆਣਾ ਦੇ ਬੂਲ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ। ਇਸ ਮਾਮਲੇ ਸਬੰਧੀ ਥਾਣਾ ਡੇਹਲੋਂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਬੂਲ ਦੇ ਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਾਲ ਦੀ ਸ਼ੁਰੂਆਤ ਵਿਚ ਉਸ ਨੇ ਆਪਣੇ ਬੇਟੇ ਗੁਰਵਿੰਦਰ ਸਿੰਘ ਨੂੰ ਵਿਦੇਸ਼ ਭੇਜਣਾ ਸੀ। ਇਸ ਸਬੰਧੀ ਉਸ ਨੇ ਚੰਡੀਗੜ੍ਹ ਦੇ ਰਹਿਣ ਵਾਲੇ ਟਰੈਵਲ ਏਜੰਟ ਵਿਕਰਾਂਤ ਮਿਸ਼ਰਾ ਨਾਲ ਗੱਲ ਕੀਤੀ। ਮਿਸ਼ਰਾਂ ਨੇ ਉਨ੍ਹਾਂ ਕੋਲੋਂ 1 ਲੱਖ 22 ਹਜ਼ਾਰ ਰੁਪਏ ਦੀ ਰਕਮ ਹਾਸਿਲ ਕਰ ਲਈ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਪੈਸੇ ਮੋੜੇ। ਇਸ ਸਬੰਧੀ ਕੁਲਦੀਪ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ 11 ਮਾਰਚ ਲਿਖਤ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਚੰਡੀਗੜ੍ਹ ਦੇ ਰਹਿਣ ਵਾਲੇ ਵਿਕਰਾਂਤ ਮਿਸ਼ਰਾ ਦੇ ਖਿਲਾਫ ਇਮੀਗ੍ਰੇਸ਼ਨ ਐਕਟ ਅਤੇ ਬੀਐਨਐਸ ਦੀਆਂ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button