Punjab

ਡਾਕਟਰ ਬਲਵਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਵਜੋਂ ਅਪਣਾ ਅਹੁਦਾ ਸੰਭਾਲਿਆ 

ਰੂਪਨਗਰ, 14 ਜੂਨ 2025 : ਡਾ. ਬਲਵਿੰਦਰ ਕੌਰ ਨੇ  ਬਤੌਰ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ।
ਡਾ. ਬਲਵਿੰਦਰ ਕੌਰ ਇਸ ਤੋਂ ਪਹਿਲਾਂ ਬਤੌਰ ਅਸਿਸਟੈਂਟ ਡਾਇਰੈਕਟਰ ਕਮ ਸਟੇਟ ਟੀਕਾਕਰਨ ਅਫਸਰ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੀ.ਐਚ.ਸੀ ਖਟਕੜ ਕਲਾ ਵਿਖੇ ਬਤੌਰ ਮੈਡੀਕਲ ਅਫਸਰ ਵੀ ਲੰਬੇ ਸਮੇਂ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਇਹ ਵਿਸ਼ਵਾਸ ਦਿਵਾਇਆ ਕਿ ਸਾਰਾ ਸਟਾਫ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨਗੇ।ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਬਤੌਰ ਸਿਵਲ ਸਰਜਨ ਉਨ੍ਹਾਂ ਦੀ ਤਰਜੀਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਵਾਉਣ ਦੀ ਹੋਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਐਮਰਜਂਸੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਪੂਰੇ ਸਟਾਫ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਨੂੰ ਹਰ ਤਰੀਕੇ ਨਾਲ ਹੋਰ ਵਧੀਆ ਬਣਾਉਣ ਲਈ ਵਧੀਆ ਯਤਨਸ਼ੀਲ ਰਹਿਣਗੇ।

Related Articles

Leave a Reply

Your email address will not be published. Required fields are marked *

Back to top button