Punjab

ਡਾ. ਓਬਰਾਏ ਦੇ ਯਤਨਾਂ ਸਦਕਾ 55 ਸਾਲਾ ਯਸ਼ਪਾਲ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪੁੱਜੀ

ਡਾ. ਓਬਰਾਏ ਦੇ ਯਤਨਾਂ ਸਦਕਾ 55 ਸਾਲਾ ਯਸ਼ਪਾਲ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪੁੱਜੀ

ਰਾਜਾਸਾਂਸੀ (ਅੰਮ੍ਰਿਤਸਰ), 17 ਜਨਵਰੀ– ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਨਾਲ ਸੰਬੰਧਿਤ 55 ਸਾਲਾ ਯਸ਼ਪਾਲ ਪੁੱਤਰ ਰਤਨ ਲਾਲ ਦੀ ਮ੍ਰਿਤਕ ਦੇਹ ਮੌਤ ਤੋਂ ਕਰੀਬ 16 ਦਿਨਾਂ ਬਾਅਦ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਯਸ਼ਪਾਲ ਵੀ ਹੋਰਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਕੰਮਕਾਜ ਲਈ ਆਇਆ ਸੀ ਕਿ ਬੀਤੀ 1 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਉਸ ਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸੰਬੰਧੀ ਮ੍ਰਿਤਕ ਦੇ ਪਰਿਵਾਰ ਨੇ ਯਸ਼ਪਾਲ ਦੇ ਨਾਲ ਰਹਿਣ ਵਾਲੇ ਅਮਰਜੀਤ ਸਿੰਘ ਰਾਹੀਂ ਸੰਪਰਕ ਕਰਕੇ ਯਸ਼ਪਾਲ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਿਹਾ ਸੀ, ਜਿਸ ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਉਨ੍ਹਾਂ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ ‘ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਯਸ਼ਪਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ।

Related Articles

Leave a Reply

Your email address will not be published. Required fields are marked *

Back to top button