Punjab

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਮਰੀਜਾਂ ਦੇ ਹਾਲਾਤ ਸਥਿਰ

ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਦੀ ਹਰ ਪ੍ਰਕਾਰ ਨਾਲ ਮਦਦ ਯਕੀਨੀ ਬਣਾਈ ਜਾ ਰਹੀ ਹੈ – ਡੀ.ਸੀ.

ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ

ਫ਼ਿਰੋਜ਼ਪੁਰ, 02 ਮਾਰਚ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਲਾਜ ਵਿੱਚ ਕੋਈ ਵੀ ਕਮੀ ਨਾ ਰਹਿਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ ‘ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੇ ਵੀ ਸੈਂਪਲ ਦੁਬਾਰਾ ਲਏ ਗਏ ਹਨ ਅਤੇ ਐਸ.ਈ. ਅਤੇ ਐਕਸ.ਈ.ਐਨ. ਪੰਚਾਇਤੀ ਰਾਜ ਨੂੰ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲਾ ਵਾਲਾ ਪਾਣੀ ਉਪਲੱਬਧ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਵਿਚ ਲੋਕਾਂ ਦੀ ਮੈਡੀਕਲ ਸਹੁਲਤਾਂ ਲਈ ਮੈਡੀਕਲ ਕੈਂਪ ਲਗਾਇਆ ਹੋਇਆ ਹੈ ਜਿੱਥੇ ਮਾਹਿਰ ਡਾਕਟਰ ਉਨ੍ਹਾਂ ਦੀ ਸਹਾਇਤਾ ਲਈ ਉਪਲੱਬਧ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਪੀਣ ਵਾਲਾ ਪਾਣੀ ਹੀ ਵਰਤਿਆ ਜਾਵੇ ਅਤੇ ਪਾਣੀ ਨੂੰ ਉਬਾਲ ਕੇ ਹੀ ਪੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button