Punjab

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਬਾਲ ਕਿਸ਼ਨ

ਫਿਰੋਜ਼ਪੁਰ, 23 ਜਨਵਰੀ– 26 ਜਨਵਰੀ 2025 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਹੋਣਗੇਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ ਅਤੇ ਗਿੱਧਾ ਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ, ਸਵਾਗਤੀ ਗੇਟ, ਸੁਰੱਖਿਆ, ਰਿਫਰੈਸ਼ਮੈਂਟ, ਫਾਇਰ ਬ੍ਰਿਗੇਡ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਡੀ.ਡੀ.ਪੀ.ਓ. ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button