Punjab

ਡਿਪਟੀ ਕਮਿਸ਼ਨਰ ਨੇ ਮਾਤਰ ਛਾਇਆ ਆਸ਼ਰਮ ਆਲਮਗੜ੍ਹ ਅਬੋਹਰ ਵਿਖੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ

ਬੱਚਿਆਂ ਨੂੰ ਲੋਹੜੀ ਉਪਹਾਰ ਵਜੋਂ ਸਕੂਲ ਬੈਗ ਅਤੇ ਖਾਣ ਪੀਣ ਦੀਆਂ ਚੀਜ਼ਾਂ ਭੇਂਟ

ਫਾਜਿਲਕਾ 16 ਜਨਵਰੀਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਵੱਲੋਂ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਅਬੋਹਰ ਵਿਖੇ ਰਹਿ ਰਹੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਅਤੇ ਇਸ ਦਿਨ ਨੂੰ ਮਨਾਏ ਜਾਣ ਦੀ ਮਹੱਤਤਾ ਬਾਰੇ ਦੱਸਿਆਉਨ੍ਹਾਂ ਬੱਚਿਆਂ ਨੂੰ ਲੋਹੜੀ ਦੇ ਉਪਹਾਰ ਵਜੋਂ ਸਕੂਲ ਬੈਗ ਅਤੇ ਖਾਣ ਪੀਣ ਦੀਆਂ ਚੀਜ਼ਾਂ ਦਿੱਤੀਆਂਉਨ੍ਹਾਂ ਬੱਚਿਆਂ ਨਾਲ ਖੁੱਲਾ ਸਮਾਂ ਬਿਤਾਇਆ ਅਤੇ ਗੱਲਾਬਾਤਾ ਵੀ ਕੀਤੀਆਂਉਨ੍ਹਾਂ ਆਸ਼ਰਮ ਦੀ ਇੰਸਪੈਕਸ਼ਨ ਵੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਚਿਆ ਨੂੰ ਆਸ਼ਰਮ ਵਿਖੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇਬੱਚਿਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਸੰਬੋਧਨ ਨੂੰ ਪੂਰੇ ਉਤਸ਼ਾਹ ਨਾਲ ਸੁਣਿਆ। ਸੀ.ਸੀ.ਆਈ ਦੇ ਬੱਚਿਆਂ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਦੇ ਸਨਮੁੱਖ ਗਤੀਵਿਧੀਆਂ ਦਾ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ, ਰਣਵੀਰ ਕੌਰ, ਕੌਸ਼ਲ ਅਤੇ ਭੁਪਿੰਦਰਦੀਪ ਸਿੰਘ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button