Punjab

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੰਮਾਂ ਸਬੰਧੀ ਕੀਤੀ ਸਮੀਖਿਆ

ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾ ਤੱਕ ਪਹੁੰਚਾਉਣ ਲਈ ਕੰਮ ਵਿੱਚ ਤੇਜੀ ਲਿਆਉਣ ਦੇ ਦਿਤੇ ਦਿਸ਼ਾ ਨਿਰਦੇਸ਼

ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ

ਫਿਰੋਜ਼ਪੁਰ, 4 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਨਕਦ ਰਹਿਤ ਸਿਹਤ ਬੀਮਾ ਯੋਜਨਾ ਹੈ, ਜਿਸ ਦਾ ਮੰਤਵ ਪੰਜਾਬ ਦੇ ਸਾਰੇ ਵਸਨੀਕਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਵਿਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਲਈ ਵੱਖਰੇ ਤੌਰ ਤੇ ਪਿੰਡਾ ਵਿੱਚ ਵੀ ਕੈਂਪ ਵੀ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਤੇ ਮੌਕੇ ਤੇ ਸਿਹਤ ਕਾਰਡ ਵੀ ਬਣਾਏ ਜਾਣਗੇ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਟਾਫ ਦਾ ਡਾਟਾ ਭੇਜਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੀਆਂ ਆਈਡੀਜ਼ ਬਣਾ ਕੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਾਏ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button