Punjab

ਡਿਪਟੀ ਕਮਿਸ਼ਨਰ ਵੱਲੋਂ ਸੰਕਟ ਦੀ ਸਥਿਤੀ ਵਿੱਚ ਲਾ-ਮਿਸਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਜਿਲ੍ਹੇ ਦੇ ਸਾਰੇ ਅਧਿਕਾਰੀ/ਕਰਮਚਾਰੀਆਂ ਨੇ ਲਾ-ਮਿਸਾਲ ਸੇਵਾਵਾਂ ਦਿੱਤੀਆਂ-ਪੂਨਮਦੀਪ ਕੌਰ

ਫਰੀਦਕੋਟ, 29 ਮਈ- ਪਿਛਲੇ ਦਿਨੀਂ ਸਰਹੱਦ ਤੇ ਤਣਾਅ ਵਜੋਂ ਬਣੇ ਜੰਗ ਵਰਗੇ ਹਾਲਾਤਾਂ ਦੌਰਾਨ ਫਰੀਦਕੋਟ ਜਿਲ੍ਹੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਅਸ਼ੋਕਾ ਚੱਕਰ ਹਾਲ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ. ਕੋਟਕੂਪਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਸੂਰਜ, ਜੇ.ਏ ਸ. ਗੁਰਕਿਰਨਦੀਪ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਸਰਹੱਦ ਤੇ ਆਏ ਭਾਰੀ ਤਣਾਅ ਕਾਰਨ ਜਦੋਂ ਜੰਗ ਵਰਗੇ ਹਾਲਾਤ ਬਣ ਗਏ ਸਨ ਤਾਂ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਕੇ ਆਪਣੀ ਡਿਊਟੀ ਸੇਵਾ ਸਮਰਪਨ ਅਤੇ ਦੇਸ਼ ਭਗਤੀ ਦੇ ਜ਼ਜਬੇ ਨਾਲ ਨਿਭਾਈਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਜਿੰਨੇ ਹੌਸਲੇ ਤੇ ਸਾਵਧਾਨੀ ਨਾਲ ਔਖੀ ਘੜੀ ਵਿੱਚ ਸੇਵਾਵਾਂ ਨਿਭਾਈਆਂ ਗਈਆਂ ਉਹ ਕਾਬਿਲੇ ਤਾਰੀਫ ਸਨ ਅਤੇ ਅਜਿਹੇ ਸਮਰਪਿਤ ਅਧਿਕਾਰੀ ਤੇ ਕਰਮਚਾਰੀ ਪ੍ਰਸ਼ਾਸ਼ਨ ਦੀ ਰੀੜ ਦੀ ਹੱਡੀ ਹਨ ਜਿੰਨਾਂ ਨੇ ਔਖੀ ਘੜੀ ਵਿੱਚ ਕੰਮ ਕਰਕੇ ਸੁਰੱਖਿਆ ਵਿਵਸਥਾ, ਜਰੂਰੀ ਸੇਵਾਵਾਂ, ਜਾਣਕਾਰੀਆਂ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਬ ਡਵੀਜਨ, ਕਲੱਸਟਰ, ਪਿੰਡ ਤੇ ਵਾਰਡ ਪੱਧਰ ਤੱਕ ਆਪਣੇ ਨੈੱਟਵਰਕ ਕਾਇਮ ਕਰਕੇ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਲੋੜ ਪੈਣ ਤੇ ਜਰੂਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ. ਕੋਟਕੂਪਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਸੂਰਜ, ਜੇ.ਏ ਸ. ਗੁਰਕਿਰਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਜਿਲ੍ਹਾ ਲੋਕ ਸੰਪਰਕ ਅਫਸਰ ਸ. ਅਮਰੀਕ ਸਿੰਘ ਨੇ ਇਸ ਉਪਰਾਲੇ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੀ ਯੋਗ ਅਤੇ ਜ਼ਜਬੇ ਵਾਲੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਉਨ੍ਹਾਂ ਨੂੰ ਇਸ ਸਥਿਤੀ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਿਆ। ਉਨ੍ਹਾਂ ਡਿਪਟੀ ਕਮਿਸ਼ਨਰ ਜੀ ਦੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹਮੇਸ਼ਾ ਯਾਦ ਰਹੇਗਾ।ਇਸ ਮੌਕੇ ਡਾ. ਵਿਸ਼ਵਦੀਪ ਗੋਇਲ, ਐਕਸੀਅਨ ਬਿਜਲੀ ਬੋਰਡ ਸ੍ਰੀ ਹਰਿੰਦਰ ਸਿੰਘ, ਪੀ.ਏ. ਟੂ ਡੀ.ਸੀ. ਸ. ਗੁਰਨਾਮ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button