Punjab

ਡਿਪਟੀ ਮੈਡੀਕਲ ਕਮਿਸ਼ਨਰ ਫ਼ਰੀਦਕੋਟ ਨੇ ਸੀਐੱਚਸੀ ਬਾਜਾਖਾਨਾ ਦਾ ਕੀਤਾ ਅਚਨਚੇਤ ਦੌਰਾ

 ਬਾਜਾਖਾਨਾ, 6 ਅਗਸਤ : ਸਿਵਲ ਸਰਜਨ ਫ਼ਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੀਆਂ ਵਿਸ਼ੇਸ਼ ਹਿਦਾਇਤਾਂ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਨੇ ਸਮੂਦਾਇਕ ਸਿਹਤ ਕੇਂਦਰ (ਸੀਐੱਚਸੀ) ਬਾਜਾਖਾਨਾ ਦਾ ਅਚਨਚੇਤ ਦੌਰਾ ਕਰਕੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਡਾ. ਗੋਇਲ ਦੇ ਨਾਲ ਆਏ ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਕੁਮਾਰ ਹੁਣਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਐੱਚਸੀ ਬਾਜਾਖਾਨਾ ਵਿਚ ਉਪਲੱਬਧ ਸਿਹਤ ਸੇਵਾਵਾਂ, ਸਹੂਲਤਾਂ ਦਾ ਨਿਰੀਖਣ ਕੀਤਾ ਗਿਆ। ਜਿਸ ਤਹਿਤ ਇੱਥੇ ਉਪਲੱਬਧ ਦਵਾਈਆਂ ਦੀ ਜਾਂਚ ਕੀਤੀ, ਇਲਾਜ ਦੌਰਾਨ ਵਰਤੀ ਜਾ ਰਹੀ ਸਮੱਗਰੀ ਦਾ ਵੀ ਵਿਸ਼ੇਸ਼ ਨਿਰੀਖਣ ਕੀਤਾ ਗਿਆ ਤਾਂ ਜੋ ਮਰੀਜ਼ਾਂ ਨੂੰ ਇਲਾਜ ਦੌਰਾਨ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਹੀ ਸਮੂਦਾਇਕ ਸਿਹਤ ਕੇਂਦਰ ਬਾਜਾਖਾਨਾ ਦੀ ਇਮਾਰਤ ਅੰਦਰ ਸਾਫ਼ ਸਫ਼ਾਈ ਦਾ ਵੀ ਨਿਰੀਖਣ ਕੀਤਾ। ਡਾ. ਵਿਸ਼ਵਦੀਪ ਗੋਇਲ ਨੇ ਇਸ ਮੌਕੇ ਮੌਜੂਦ ਸਟਾਫ਼ ਨੂੰ ਸੰਬੋਧਨ ਹੁੰਦਿਆਂ ਮਰੀਜ਼ਾਂ ਅਤੇ ਮਰੀਜ਼ਾਂ ਨਾਲ ਆਏ ਹੋਇਆਂ ਨਾਲ ਉਚਿੱਤ ਵਿਹਾਰ ਕਰਨ, ਉਪਲੱਬਧ ਦਵਾਈਆਂ ਦੀ ਸਹੀ ਵਰਤੋਂ ਕਰਨ ਅਤੇ ਸੁਚੱਜੇ ਤਰੀਕੇ ਨਾਲ ਮਰੀਜ਼ਾਂ ਦੀ ਸੰਭਾਲ ਕਰਨ ਲਈ ਨਿਰਦੇਸ਼ ਦਿੱਤੇ। ਡਾ. ਗੋਇਲ ਨੇ ਕਿਹਾ ਕਿ ਇਸ ਵਕਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਲਈ ਸਾਰੀਆਂ ਦਵਾਈਆਂ ਹਸਪਤਾਲ ਵਿਚ ਹੀ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਖਰੀਦਣੀ ਪਵੇ। ਇਸ ਦੌਰਾਨ ਸਮੂਦਾਇਕ ਸਿਹਤ ਕੇਂਦਰ ਬਾਜਾਖਾਨਾ ਦੇ ਪ੍ਰਬੰਧਕੀ ਸੀਨੀਅਰ ਮੈਡੀਕਲ ਅਫ਼ਸਰ ਡਾ ਪਲਕ, ਸੀਨੀਅਰ ਫਾਰਮੇਸੀ ਅਫ਼ਸਰ ਗੋਪਾਲ ਕ੍ਰਿਸ਼ਨ, ਬਲਾਕ ਪ੍ਰਸਾਰ ਸਿੱਖਿਅਕ ਸੋਨਦੀਪ ਸਿੰਘ ਸੰਧੂ, ਸੀਨੀਅਰ ਸਹਾਇਕ ਮਨੋਹਰ ਸਿੰਘ ਬਰਾੜ, ਨਰਸਿੰਗ ਸਟਾਫ਼ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button