Punjab

ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਕਰੇਗਾ ਸੁਪਰੀਮ ਕੋਰਟ ਦਾ ਰੁਖ਼, ਆਪਣੇ ‘ਤੇ ਲੱਗੇ NSA ਨੂੰ ਦੇਵੇਗਾ ਚੁਣੌਤੀ

 ਜਲੰਧਰ, 22 ਜੁਲਾਈ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਲੱਗੇ ਐੱਨਐੱਸਏ (National Security Act) ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ (Supreme court) ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇਕ ਟੀਵੀ ਚੈਨਲ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਅਗਲੇ ਹਫ਼ਤੇ ਪਟੀਸ਼ਨ ਦਾਇਰ ਕਰ ਕੇ ਐੱਨਐੱਸਏ ਨੂੰ ਚੁਣੌਤੀ ਦੇਵੇਗਾ। ਜ਼ਿਕਰਯੋਗ ਹੈ ਕਿ 20 ਮਈ ਨੂੰ ਹਾਈ ਕੋਰਟ ਦੇ ਸੀਨੀਅਰ ਵਕੀਲ ਆਰਐੱਸ ਬੈਂਸ ਨੇ ਇਕ ਪ੍ਰੈੱਸ ਕਾਨਫਰੰਸ ਕਰ ਕੇ ਅੰਮ੍ਰਿਤਪਾਲ ‘ਤੇ ਤੀਜੀ ਵਾਰ ਐੱਨਐੱਸਏ ਲਗਾਉਣ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਗੈਰ-ਕਾਨੂੰਨੀ ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦੱਸਿਆ ਸੀ। ਬੈਂਸ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਵਿਰੁੱਧ ਕੇਸ ਦਾ ਜ਼ਿਆਦਾਤਰ ਆਧਾਰ ਸਿਰਫ਼ ਆਡੀਓ ਕਲਿੱਪਾਂ ਤੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਏ ਵਾਇਰਲ ਬਿਆਨ ਹਨ ਜਿਨ੍ਹਾਂ ਦੀ ਜਾਂਚ ਲੰਬਿਤ ਹੋਣ ਦੇ ਬਾਵਜੂਦ ਤੀਜੀ ਵਾਰ ਐੱਨਐੱਸਏ ਲਾਉਣ ਦਾ ਫੈਸਲਾ ਲਿਆ ਗਿਆ। ਹਾਲਾਂਕਿ ਸੁਪਰੀਮ ਕੋਰਟ ਜਾਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਸੀ ਕਿ ਇਸ ਦਾ ਕੋਈ ਖਾਸ ਫਾਇਦਾ ਨਹੀਂ ਹੈ ਕਿਉਂਕਿ ਦੂਜੀ ਐੱਨਐੱਸਏ ਪਟੀਸ਼ਨ ਪਹਿਲਾਂ ਹੀ ਹਾਈ ਕੋਰਟ ‘ਚ ਲੰਬਿਤ ਹੈ। ਹਾਲਾਂਕਿ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਸੀ ਕਿ ਸੂਬੇ ‘ਚ ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਪਰ ਸਰਕਾਰ ਦਾ ਸਾਰਾ ਧਿਆਨ ਅੰਮ੍ਰਿਤਪਾਲ ਸਿੰਘ ਉੱਪਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸਭ ਸਿਆਸੀ ਦੁਸ਼ਮਣੀ ਕਾਰਨ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਪੁੱਤਰ ਨੂੰ ਝੂਠਾ ਫਸਾਇਆ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button