Punjab

ਡੀਟੀਐੱਫ ਮੋਗਾ ਵੱਲੋਂ ਵਿਧਾਇਕ ਦੇ ਘਰ ਅੱਗੇ ਪੁਰਾਣੀ ਪੈਨਸ਼ਨ ਲਾਗੂ ਨਾ ਕਰਨ ਦੇ ਰੋਸ ਵਜੋਂ ਕੀਤਾ ਪ੍ਰਦਰਸ਼ਨ

ਮੋਗਾ, 13 ਅਗਸਤ : ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਸੂਬੇ ਭਰ ਦੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਰੋਹ ਦੀ ਲਗਾਤਾਰਤਾ ਨੂੰ ਜਾਰੀ ਰਖਦਿਆਂ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਮੋਗਾ ਡਾ ਅਮਨਦੀਪ ਅਰੋੜਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆ, ਜੱਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ। ਇੰਨਾ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਬਾਕੀ ਗਰੰਟੀਆਂ ਵਾਂਗ ਆਪਣੇ ਚੋਣ ਮੈਨੀਫੈਸਟੋ ਵਿਚ ਲਿਖਤੀ ਰੂਪ ਵਿਚ ਪੈਨਸ਼ਨ ਬਹਾਲ ਕਰਨ ਦੀ ਗਰੰਟੀ ਕੀਤੀ ਗਈ ਸੀ। ਪ੍ਰੰਤੂ ਲਗਪਗ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਭਖਵੀਂ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਯੂਨੀਫਾਈਡ ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਭਰ ਵਿਚ ਵੱਖ ਥਾਵਾਂ ’ਤੇ ਲਗਾਏ ਗਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ, ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਤੋਂ ਪ੍ਰੇਮ ਕੁਮਾਰ, ਈਟੀਟੀ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਸ਼ਰਮਾ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। 5178 ਅਧਿਆਪਕ ਯੂਨੀਅਨ ਦੇ ਗੁਰਮੀਤ ਸਿੰਘ, ਸੁਰਿੰਦਰ ਸਿੰਘ ਸਾਬਕਾ ਪ੍ਰਧਾਨ ਡੀਟੀਐੱਫ, ਜਗਜੀਤ ਸਿੰਘ ਰਣੀਆਂ, ਸਵਰਨਜੀਤ ਸਿੰਘ ਭਗਤਾ, ਅਮਰਦੀਪ ਸਿੰਘ ਬੁੱਟਰ ਨੇ ਕਿਹਾ ਕਿ ਨਵੰਬਰ 2022 ਵਿਚ ‘ਆਪ’ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਿਸ ਨੂੰ ਠੀਕ ਢੰਗ ਨਾਲ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਾਗੂ ਕਰਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਇਨਕਲਾਬੀ ਤਬਦੀਲੀ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦਾ ਅਧਿਆਪਕ ਵਿਰੋਧੀ ਚਿਹਰਾ ਬੁਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਕਿਹਾ ਪਹਿਲਾਂ ਕੀਤੇ ਗਏ ਕੰਮਾਂ ਦੇ ਨੀਂਹ ਪੱਥਰਾਂ ਉਦਘਾਟਨਾਂ ਦੀਆਂ ਫੋਟੋਆਂ ਨਾਲ ਫੋਕੀ ਵਹ-ਵਾਹ ਖੱਟਣ ਦੇ ਰਾਹ ਪਈ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਜੇਬਾਂ ਵਿਚੋਂ ਚੱਲੇ ਪੈਸਿਆਂ ਦੀ ਹਾਲੇ ਤੱਕ ਅਦਾਇਗੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਡੀਏ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਲਈ ਏਸੀਪੀ ਸਕੀਮ ਚਾਲੂ ਕਰਾਉਣ ਲਈ, ਕੰਪਿਊਟਰ ਅਧਿਆਪਕਾਂ, ਐੱਨਐੱਸਕਿਉਂਐੱਫ਼ ਐਸੋਸੀਏਟ ਟੀਚਰਾਂ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ, ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਰੋਸ਼ ਪ੍ਰਦਰਸਨ ਵਿਚ ਸੂਬਾ ਭਰ ਦੇ ਸੈਂਕੜੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਰਿੰਦਰ ਸਿੰਘ, ਦੀਪਕ ਮਿੱਤਲ, ਇਕਬਾਲ ਸਿੰਘ, ਮਧੂ ਬਾਲਾ, ਨਤਾਸ਼ਾ ਕੌਸ਼ਲ, ਨਵਦੀਪ ਧੂੜਕੋਟ, ਸੁਖਜੀਤ ਸਿੰਘ ਕੁੱਸਾ, ਗੁਰਜੀਤ ਸਿੰਘ,ਹਰਪ੍ਰੀਤ ਸਿੰਘ ਬਾਬਾ, ਕਿੱਕਰ ਸਿੰਘ, ਕੁਲਵਿੰਦਰ ਸਿੰਘ ਚੁੱਘੇ, ਅਮਨਦੀਪ ਮਟਵਾਨੀ, ਰਾਜਵੰਤ ਘੋਲੀਆ, ਬਲਜੀਤ ਸੇਖਾ,ਕ੍ਰਿਸ਼ਨ ਪ੍ਰਤਾਪ, ਵਾਸ ਮਸੀਹ ਆਦਿ ਅਧਿਆਪਕ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button