Punjab

ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਜ਼ਿਲ੍ਹਾ ਸਰਵਿਲੇਂਸ ਕਮੇਟੀ ਦੀ ਹੋਈ ਮੀਟਿੰਗ

ਹਰ ਸ਼ੁੱਕਰਵਾਰ ਨੂੰ ‘ਡਰਾਈ ਡੇ’ ਵਜੋਂ ਮਨਾਇਆ ਜਾਵੇ - ਡਿਪਟੀ ਕਮਿਸ਼ਨਰ

ਬਾਲ ਕਿਸ਼ਨ

ਫ਼ਿਰੋਜ਼ਪੁਰ, 17 ਅਪ੍ਰੈਲ: ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਬਾਰੇ ਸਿਹਤ ਵਿਭਾਗ ਅਧੀਨ ਚੱਲ ਰਹੇ ਵੈਕਟਰ ਬੌਰਨ ਅਤੇ ਵਾਟਰ ਬੋਰਨ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੇਰਵਿਲੇਂਸ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਸਮੇਤ ਹੋਰਨਾ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਅਤੇ ਲੋਕਾਂ ਵਿੱਚ ਜਾਰਗੂਕਤਾ ਫੈਲਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਕਾਰਜ ਸਾਧਕ ਅਫਸਰ, ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਹਦਾਇਤ ਕੀਤੀ ਗਈ ਕਿ ਸ਼ਡਿਊਲ ਬਨਾ ਕੇ ਸ਼ਹਿਰ ਦੇ ਹਰੇਕ ਏਰੀਏ ਵਿੱਚ ਫੋਗਿੰਗ ਕਰਵਾਈ ਜਾਵੇ ਅਤੇ ਫੋਗਿੰਗ ਤੋਂ ਪਹਿਲਾਂ ਲੋਕਾ ਨੂੰ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਆਪਣੇ ਦਫ਼ਤਰ ਅਧੀਨ ਹਰ ਸ਼ੁੱਕਰਵਾਰ ਨੂੰ ’ਡਰਾਈ ਡੇ’ ਵਜੋਂ ਮਨਾਇਆ ਜਾਵੇ, ਇਸ ਦੌਰਾਨ ਦਫ਼ਤਰ ਵਿੱਚ ਲਗੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਸੁਖਾਇਆ ਜਾਵੇ। ਇਸ ਦੇ ਨਾਲ-ਨਾਲ ਦਫ਼ਤਰਾਂ ਵਿੱਚ ਪਏ ਫਰਿਜ ਦੇ ਪਿੱਛੇ ਲਗੀ ਫਾਲਤੂ ਪਾਣੀ ਵਾਲੀ ਟਰੇਅ ਨੂੰ ਹਫਤੇ ਵਿੱਚ ਇਕ ਵਾਰ ਖਾਲੀ ਕਰਕੇ ਸਾਫ ਕੀਤਾ ਜਾਵੇ। ਦਫ਼ਤਰ ਦੀ ਛੱਤ ਦੇ ਉਪਰ ਪਏ ਕਬਾੜ ਨੂੰ ਚੁਕਵਾਇਆ ਜਾਵੇ ਤਾਂ ਜੋ ਉਨ੍ਹਾਂ ਵਿੱਚ ਬਾਰਿਸ਼ ਦਾ ਪਾਣੀ ਇੱਕਠਾ ਨਾ ਹੋ ਸਕੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਸੈਂਬਲੀ ਵਿੱਚ ਸਕੂਲੀ ਬੱਚਿਆਂ ਨੂੰ ਵੱਧ ਤੋਂ ਵੱਧ ਡੇਂਗੂ ਬਾਰੇ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਡਾ. ਯੁਵਰਾਜ ਨਾਰੰਗ ਜ਼ਿਲ੍ਹਾ ਐਪੀਡੀਮਾਲੋਜਿਟ ਨੇ ਡੇਂਗੂ ਦੇ ਲੱਛਣਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 211, 219 ਦਾ ਸ਼ਖਤੀ ਨਾਲ ਪਾਲਣਾ ਕਰਵਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਇੱਕਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫਤਰ ਦੇ ਮੁਖੀ ਦਾ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਚਾਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 25 ਅਪ੍ਰੈਲ 2025 ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਹਰ ਜ਼ਿਲ੍ਹਾ ਪੱਧਰ ’ਤੇ ਬਲਾਕ ਪੱਧਰ ਜਨਤਕ ਥਾਵਾਂ ਖਾਸਕਰ ਗੁਰਦੁਆਰੇ, ਮੰਦਰ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਆਦਿ ਪ੍ਰਮੁੱਖ ਥਾਵਾਂ ’ਤੇ ਮਲੇਰੀਆ ਬੁਖਾਰ ਸਬੰਧੀ ਲਾਊਡ ਸਪੀਕਰ ਰਾਹੀ ਜਾਗਰੂਕਤਾ ਕੰਪੇਨ ਚਲਾਈ ਜਾਵੇਗੀ। ਸੈਮੀਨਾਰ ਅਤੇ ਕੈਂਪ ਆਦਿ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਇਸ ਤੋ ਬਚਣ ਦੇ ਉਪਾਅ ਦੱਸੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨਿਆ ਬੁਖਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਕਰਵਾਏ ਜੋ ਕਿ ਮੁਫਤ ਕੀਤਾ ਜਾਂਦਾ ਹੈ। ਇਸ ਮੋਕੇ ਡੀ.ਆਈ.ਓ ਡਾ. ਮੀਨਾਕਸ਼ੀ ਅਬਰੋਲ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਸਲੀਨ ਗਿੱਲ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਪ੍ਰਧਾਨ ਆਈ.ਐਮ.ਏ, ਪ੍ਰਧਾਨ ਐਨ.ਆਈ.ਐਮ.ਏ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button